Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਜਾਇਆ ਵਿਸ਼ਾਲ ਨਗਰ ਕੀਰਤਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਅਗਸਤ: ਇੱਥੋਂ ਦੇ ਨੇੜਲੇ ਪਿੰਡ ਪਪਰਾਲੀ ਵਿਖੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪਿੰਡ ਦੇ ਗੁਰਦਵਾਰਾ ਸਾਹਿਬ ਤੋਂ ਸਰਪੰਚ ਕੁਲਦੀਪ ਸਿੰਘ ਦੀ ਦੇਖ ਰੇਖ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਭੋਗ ਪਾਏ ਗਏ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਵਿਚ ਨਗਰ ਕੀਰਤਨ ਸਜਾਇਆ ਗਿਆ ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦਵਾਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਦੌਰਾਨ ਪਿੰਡ ਵਿਚ ਥਾਂ ਥਾਂ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਅੌਰਤਾਂ ਦੇ ਸਹਿਯੋਗ ਨਾਲ ਇੱਕ ਮਹੀਨਾ ਸ੍ਰੀ ਸੁਖਮਨੀ ਸਹਿਬ ਜੀ ਦੇ ਪਾਠ ਦੀ ਲੜੀ ਚਲਾਈ ਗਈ ਜਿਸ ਦੇ ਭੋਗ ਪਾਏ ਗਏ ਜਿਸ ਵਿਚ ਸਮੁਚੇ ਨਗਰ ਦੀਆਂ ਅੌਰਤਾਂ ਨੇ ਵਿਸ਼ੇਸ ਯੋਗਦਾਨ ਦਿੱਤਾ। ਇਸ ਮੌਕੇ ਹਰਚੰਦ ਸਿੰਘ ਪੰਚ, ਸੁਖਪਾਲ ਸਿੰਘ ਅਪੰਚ, ਰਾਮ ਸਿੰਘ ਪੰਚ, ਸੁਰਿੰਦਰ ਸਿੰਘ ਸੂਬੇਦਾਰ, ਅਜਮੇਰ ਸਿੰਘ, ਦਲਜੀਤ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਗਿਆਨੀ ਮੇਵਾ ਸਿੰਘ, ਡਾਕਟਰ ਸੋਹਣ ਸਿੰਘ, ਮਾਸਟਰ ਭਾਗ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ