ਹਲਕਾ ਵਿਧਾਇਕ ਡੈਨੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਭੇਜੀ ਕਣਕ ਵੰਡੀ


ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 29 ਅਗਸਤ:
ਸਥਾਨਕ ਸਰਕਾਰੀ ਡੀਪੂਆਂ ਉਪਰ ਪੰਜਾਬ ਸਰਕਾਰ ਵਲੋਂ ਭੇਜੀ ਗਈ ਸਸਤਾ ਆਟਾ ਦਾਲ ਸਕੀਮ ਦੇ ਤਹਿਤ ਕਣਕ ਜਰੂਰਤ ਮੰਦ ਗਰੀਬ ਲੋਕਾਂ ਨੂੰ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੰਡੀ ਗਈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਕਿਹਾ ਕੇ ਪੰਜਾਬ ਸਰਕਾਰ ਵਲੋਂ ਵੋਟਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਸੱਭ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕੇ ਹਰ ਇਕ ਜਰੂਰਤਮੰਦ ਨੂੰ ਉਸਦਾ ਬਣਦਾ ਹੱਕ ਦਿੱਤਾ ਜਾਵੇਗਾ।ਮਲਹੋਤਰਾ ਨੇ ਕਿਹਾ ਕੇ ਹਲਕਾ ਵਿਦਾਇਕ ਦਾ ਸਪਸ਼ਟ ਨਿਰਦੇਸ਼ ਹੈ ਕੇ ਕਿਸੇ ਵੀ ਡਿਪੂ ਵਾਲੇ ਨੇ ਜੇਕਰ ਕੋਈ ਗੜਬੜ ਕੀਤੀ ਤਾਂ ਉਸ ਖਿਲਾਫ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਕਣਕ ਵੰਡਣ ਮੌਕੇ ਉਨ੍ਹਾਂ ਨਾਲ ਕੌਂਸਲਰ ਰਣਧੀਰ ਸਿੰਘ ਮਲਹੋਤਰਾ, ਕੌਂਸਲਰ ਭੁਪਿੰਦਰ ਸਿੰਘ ਹੈਪੀ, ਰਕੇਸ਼ ਕੁਮਾਰ ਰਿੰਪੀ ਸਾਬਕਾ ਕੌਂਸਲਰ, ਕੁਲਵਿੰਦਰ ਸਿੰਘ ਕਿੰਦਾ, ਅੰਮ੍ਰਿਤ ਘੰਘਸ, ਅਮਿਤ ਅਰੋੜਾ ਜਨਰਲ ਸੈਕਟਰੀ ਪੰਜਾਬ ਕਾਂਗਰਸ ਲੀਗਲ ਸੈਲ, ਇੰਦਰ ਸਿੰਘ ਮਲਹੋਤਰਾ ਸਾਬਕਾ ਕੌਂਸਲਰ, ਰੋਮੀ ਬੱਸੀ, ਸੁਨੀਲ ਚੱਤਰਥ, ਹੈਪੀ ਬਰਾੜ, ਬਲਰਾਮ ਸੂਰੀ, ਸੁਭਾਸ਼ ਕੁਮਾਰ ਰੇਗਰ, ਰਾਹੁਲ ਮਲਹੋਤਰਾ ਅਤੇ ਚਮਨ ਲਾਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…