Share on Facebook Share on Twitter Share on Google+ Share on Pinterest Share on Linkedin ਗੋਸਾਂਈਆਣਾ ਸਲਾਨਾ ਮੇਲੇ ਵਿੱਚ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਰਾਣਾ ਦਾ ਸਨਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਅਗਸਤ: ਨਗਰ ਕੌਂਸਲ ਕੁਰਾਲੀ ਦੇ ਨਵਨਿਯੁਕਤ ਮੀਤ ਪ੍ਰਧਾਨ ਗੁਰਚਰਨ ਸਿੰਘ ਰਾਣਾ ਦਾ ਡੇਰਾ ਬਾਬਾ ਗੋਸਾਂਈਆਣਾ ਦੇ ਸਾਲਾਨਾ ਮੇਲੇ ਵਿੱਚ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ, ਸਮਾਜ ਸੇਵੀ ਆਗੂ ਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ‘ਆਪ’ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੇਲੇ ਦੇ ਮੁਖ ਪ੍ਰਬੰਧਕ ਓਮਿੰਦਰ ਓਮਾ ਨੇ ਮੀਤ ਪ੍ਰਧਾਨ ਗੁਰਚਰਨ ਸਿੰਘ ਰਾਣਾ ਦੀ ਸਖਸੀਅਤ ਬਾਰੇ ਚਾਨਣ ਪਾਉਂਦੇ ਹੋਏ ਉਨ੍ਹਾਂ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਗੁਰਚਰਨ ਸਿੰਘ ਰਾਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਫ਼ਾਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਨੂੰ ਨਗਰ ਕੌਂਸਲ ਕੁਰਾਲੀ ਦਾ ਮੀਤ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਗੁਰਚਰਨ ਸਿੰਘ ਰਾਣਾ ਦਾ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਰਾਣਾ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਯਤਨਸੀਲ ਰਹਿਣਗੇ। ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਹਰਦੀਪ ਸਿੰਘ ਖਿਜ਼ਰਾਬਾਦ ਜਿਲ੍ਹਾ ਜਨਰਲ ਸਕੱਤਰ, ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਕੁਲਵੰਤ ਕੌਰ ਪਾਬਲਾ, ਰਣਧੀਰ ਸਿੰਘ ਧੀਰਾ, ਪਰਮਜੀਤ ਪੰਮੀ, ਭੁਪਿੰਦਰ ਸਿੰਘ ਕਾਲਾ, ਦਵਿੰਦਰ ਠਾਕੁਰ, ਰਾਜਦੀਪ ਹੈਪੀ, ਸੁਰਿੰਦਰ ਕੌਰ ਸ਼ੇਰਗਿੱਲ, ਗੌਰਵ ਗੁਪਤਾ ਵਿਸ਼ੂ, ਆਸੂ ਗੋਇਲ, ਮੇਜਰ ਸਿੰਘ ਝਿੰਗੜਾਂ, ਬਲਵਿੰਦਰ ਕੌਰ ਧਨੌੜਾਂ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ