ਵਿਗਿਆਨਿਕ-ਚੇਤਨਾ ਦੇ ਧਾਰਨੀ ਬਣਨ ਵਿਦਿਆਰਥੀ: ਤਰਕਸ਼ੀਲ ਆਗੂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 30 ਅਗਸਤ:
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ-ਦਿਵਸ ਨੂੰ ਸਮਰਪਿਤ 24 ਸਤੰਬਰ ਨੂੰ ਪੂਰੇ ਪੰਜਾਬ ਵਿੱਚ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੀ ਸੂਬਾ ਕਮੇਟੀ ਦੇ ਮਾਨਸਿਕ ਸਿਹਤ ਚੇਤਨਾ ਵਿਭਾਗ ਦੇ ਮੁਖੀ ਅਜੀਤ ਪ੍ਰਦੇਸ਼ੀ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੰਤਵ ਵਿਦਿਆਰਥੀ ਵਰਗ ਵਿੱਚੋਂ ਅੰਧ-ਵਿਸ਼ਵਾਸ ਕੱਢ ਕੇ ਉਨ੍ਹਾਂ ਦਾ ਸੋਚਣ ਢੰਗ ਵਿਗਿਆਨਿਕ ਬਣਾਉਣਾ, ਵਿਦਿਆਰਥੀਆਂ ਨੂੰ ਸ਼ਾਨਾਮੱਤੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਅਤੇ ਉਨਾਂ ਨੂੰ ਫਿਲਮੀ ਨਾਇਕਾਂ ਦੀ ਥਾਂ ਸਮਾਜ ਦੇ ਅਸਲ ਨਾਇਕਾਂ ਦੇ ਰੂ-ਬ-ਰੂ ਕਰਵਾਉਣਾ ਹੈ।
ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਸਿਰਫ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਹਰੇਕ ਪ੍ਰੀਖਿਆ ਕੇਂਦਰ ਵਿੱਚ ਘੱਟੋ-ਘੱਟ 25 ਵਿਦਿਆਰਥੀ ਹੋਣੇ ਜਰੂਰੀ ਹਨ, ਇਸ ਤੋਂ ਵਾਧੂ ਇੱਕ ਸਕੂਲ ਦੇ ਕਿੰਨੇ ਵੀ ਪ੍ਰਤੀਯੋਗੀ ਭਾਗ ਲੈ ਸਕਦੇ ਹਨ। ਉਨਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਆਪਣੇ ਸਕੂਲ ਮੁਖੀ ਵੱਲੋਂ ਤਸਦੀਕਸੁਦਾ ਫਾਰਮ ਭਰ ਕੇ ਦੇਣਾ ਹੋਵੇਗਾ। ਨਹੀਂ ਤਾਂ ਬੱਚੇ ਨੂੰ ਆਪਣੇ ਨੌਵੀਂ ਜਾਂ ਦਸਵੀਂ ਵਿੱਚ ਪੜ੍ਹਦੇ ਹੋਣ ਦਾ ਕੋਈ ਵੀ ਸਬੂਤ ਦੇਣਾ ਪਵੇਗਾ। ਹਰੇਕ ਕੱੇਦਰ ਵਿੱਚੋਂ ਪਹਿਲੇ ਤਿੰਨ ਸਥਾਨਾਂ ਉਤੇ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਸਨਮਾਨ ਚਿੰਨ+200 ਰੁਪਏ ਦੇ ਮੁੱਲ ਦੀਆਂ ਕਿਤਾਬਾਂ ਦਾ ਸੈਟ+ ਸਰਟੀਫਿਕੇਟ ਅਤੇ ਇੱਕ ਸਾਲ ਵਾਸਤੇ ਤਰਕਸ਼ੀਲ ਮੈਗਜ਼ੀਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸੈਂਟਰਾਂ ਦੇ ਨਤੀਜਿਆਂ ਨੂੰ ਆਧਾਰ ਬਣਾ ਕੇ ਪੂਰੇ ਪੰਜਾਬ ਵਿੱਚੋਂ ਪਹਿਲੀਆਂ ਦਸ ਪੁਜੀਸ਼ਨਾਂ ਹਾਸਿਲ ਕਰਨ ਵਾਲ਼ੇ ਬੱਚਿਆਂ ਨੂੰ 400 ਰੁਪਏ ਮੁੱਲ ਦੀਆਂ ਪੁਸਤਕਾਂ ਦਾ ਸੈਟ ਦੇਕੇ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ਼ ਹੀ ਤਰਕਸ਼ੀਲ ਮੈਗਜ਼ੀਨ ਵਿੱਚ ਉਨਾਂ ਦੀਆਂ ਫੋਟੋਆਂ ਵੀ ਛਾਪੀਆਂ ਜਾਣਗੀਆਂ। ਇਸ ਮੌਕੇ ਸੁਸਾਇਟੀ ਦੇ ਜ਼ੋਨ ਚੰਡੀਗੜ੍ਹ ਦੇ ਮੁਖੀ ਪ੍ਰਿੰਸੀਪਲ ਗੁਰਮੀਤ ਸਿੰਘ ਖਰੜ, ਜਰਨੈਲ ਕ੍ਰਾਂਤੀ, ਜ਼ੋਨਲ ਆਗੂ ਬਲਦੇਵ ਜਲਾਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…