Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੇ ਪਿੰਡ ਵਿੱਚ ਮੱਛਰ ਤੇ ਡੇਂਗੂ ਤੋਂ ਬਚਾਅ ਲਈ ਕਰਵਾਈ ਸਪਰੇਅ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਸਤੰਬਰ: ਖਰੜ ਤਹਿਸੀਲ ਤਹਿਤ ਪੈਂਦੇ ਪਿੰਡ ਬ੍ਰਾਹਮਣਾਂ ਦੀ ਬਾਸੀਆਂ ਦੇ ਨੌਜਵਾਨਾਂ ਨੇ ਡੇਂਗੂ, ਮਲੇਰੀਆਂ ਦੇ ਬਚਾਅ ਹਿੱਤ ਵਿੱਚ ਪਿੰਡ ਦੀਆਂ ਗਲੀਆਂ ਨਾਲੀਆਂ ਅਤੇ ਪਾਣੀ ਦੇ ਨਿਕਾਸ ਲਈ ਬਣੇ ਹੋਏ ਨਾਲਿਆਂ ਅਤੇ ਸਪਰੇਅ ਦਾ ਛਿੜਕਾਅ ਕਰਵਾਇਆ ਤਾਂ ਕਿ ਡੇਂਗੂ, ਮਲੇਰੀਆਂ ਆਦਿ ਫੈਲਣ ਤੋਂ ਬਚਾਅ ਹੋ ਸਕੇ। ਪਿੰਡ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੇ ਇਕੱਠੇ ਹੋ ਕੇ ਸਾਰੇ ਪਿੰਡ ਸਪਰੇਅ ਕੀਤਾ ਤਾਂ ਕਿ ਬਿਮਾਰੀ ਫੈਲ ਨਾ ਸਕੇ। ਇਸ ਮੌਕੇ ਸੁਖਵਿੰਦਰ ਸਿੰਘ ਵਾਲੀਆਂ, ਹੈਰੀ, ਹੈਪੀ, ਗਗਨ, ਸੁੱਖਾ ਕੁੰਨਰ, ਮਨਜੋਤ ਸਿੰਘ, ਸਤਨਾਮ ਗਿਰ, ਹਨੀ ਸਮੇਤ ਹੋਰ ਨੌਜਵਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ