ਆਮ ਆਦਮੀ ਪਾਰਟੀ ਨੇ ਮਾਜਰੀ ਵਿੱਚ ਖੋਲ੍ਹਿਆ ਬਲਾਕ ਪੱਧਰੀ ਦਫ਼ਤਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 2 ਸਤੰਬਰ:
ਮਾਜਰੀ ਵਿਖੇ ਬਲਾਕ ਚੌਕ ਨੇੜੇ ਆਮ ਆਦਮੀ ਪਾਰਟੀ ਵੱਲੋਂ ਦਫ਼ਤਰ ਖੋਲ੍ਹਿਆ ਗਿਆ, ਜਿਸ ਦਾ ਉਦਘਾਟਨ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਦਰਸ਼ਨ ਸਿੰਘ ਧਾਲੀਵਾਲ ਨੇ ਸਾਂਝੇ ਰੂਪ ਵਿਚ ਬੂਟਾ ਲਗਾ ਕੇ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਖਰੜ ਹਲਕੇ ਦੇ ਬਹੁਤ ਸਾਰੇ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤ ਦਾ ਬੋਲਬਾਲਾ ਹੈ ਤੇ ਆਮ ਲੋਕਾਂ ਦੀ ਸ਼ਰ੍ਹੇਆਮ ਲੁੱਟ ਕੀਤੀ ਜਾ ਰਹੀ ਹੈ, ਜਿਸ ਸਬੰਧੀ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਤੇ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਜ਼ਮਾਂ ਦੇਿ ਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸੇ ਦੌਰਾਨ ਪ੍ਰਬੰਧਕਾਂ ਦਲਵਿੰਦਰ ਸਿੰਘ ਕਾਲਾ, ਮਨਦੀਪ ਸਿੰਘ ਖਿਜ਼ਰਾਬਾਦ, ਗੁਰਜੀਤ ਸਿੰਘ ਬੈਨੀਪਾਲ, ਜੱਗੀ ਕਾਦੀਮਾਜਰਾ, ਲਖਵੀਰ ਜੰਟੀ ਕਾਦੀਮਾਜਰਾ, ਮੇਵਾ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਵਾਤਾਵਰਨ ਦੀ ਸਵੱਛਤਾ ਲਈ ਪਾਰਟੀ ਵੱਲੋਂ ਮਾਜਰੀ ਬਲਾਕ ਦੇ ਪਿੰਡਾਂ ਵਿੱਚ 25 ਹਜ਼ਾਰ ਪੌਦੇ ਲਗਾਏ ਜਾਣਗੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਵੇਰੇ 9 ਤੋਂ 5 ਵਜੇ ਤੱਕ ਪਾਰਟੀ ਦੇ ਬਲਾਕ ਪੱਧਰੀ ਦਫ਼ਤਰ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਇਕ ਵਰਕਰ ਹਾਜ਼ਰ ਰਹੇਗਾ। ਇਸ ਮੌਕੇ ਸਾਬਕਾ ਚੇਅਰਮੈਨ ਜੈ ਦੇਵ ਸਿੰਘ ਮਾਜਰੀ, ਸੋਹਣ ਸਿੰਘ ਮਾਨ, ਸੇਵਾਮੁਕਤ ਤਹਿਸੀਲਦਾਰ ਮਲਕੀਤ ਸਿੰਘ, ਕਾਂਤਾ ਸ਼ਰਮਾ, ਗੁਰਪ੍ਰੀਤ ਸਿੰਘ ਗੋਪੀ, ਅੱਛਰ ਸਿੰਘ ਕੰਸਾਲਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…