ਅਧਿਆਪਕ ਦਿਵਸ ’ਤੇ ਲੈਕਚਰਾਰ ਰਾਜਨ ਸ਼ਰਮਾ ਦਾ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਸਤੰਬਰ:
ਸਥਾਨਕ ਸ਼ਹਿਰ ਦੇ ਵਸਨੀਕ ਲੈਕ. ਰਾਜਨ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਨੂੰ ਕੋਰਡੀਆ ਗਰੁੱਪ ਆਫ ਕਾਲਜਿਜ਼ ਵੱਲੋਂ ਅਧਿਆਪਕ ਦਿਵਸ ਮੌਕੇ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਕਰਵਾਏ ਸਮਾਰੋਹ ਦੌਰਾਨ ਮੈਡਮ ਈਸ਼ਾ ਸਿੰਗਲ ਪੀ.ਸੀ.ਐਸ ਅਤੇ ਮੈਡਮ ਉਰਮਿਲਾ ਵਰਮਾ ਟਰੱਸਟੀ ਕਾਲਜ ਵੱਲੋਂ ਲੈਕ.ਰਾਜਨ ਸ਼ਰਮਾ ਵੱਲੋਂ ਅਧਿਆਪਨ ਦੇ ਨਾਲ ਨਾਲ ਸਮਾਜ ਸੇਵੀ ਗਤੀਵਿਧੀਆਂ ਵੇਖਦਿਆਂ ਸਨਮਾਨ ਚਿੰਨ੍ਹ ਨਾਲ ਵਿਸ਼ੇਸ ਸਨਮਾਨ ਕੀਤਾ। ਜਿਕਰਯੋਗ ਹੈ ਕਿ ਰਾਜਨ ਸ਼ਰਮਾ ਨੂੰ ਪੰਜਾਬ ਸਰਕਾਰ ਅਤੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਵੱਲੋਂ ਵੀ ਸਨਮਾਨ ਮਿਲ ਚੁੱਕਿਆ ਹੈ। ਉਹ ਅਧਿਆਪਨ ਦੇ ਨਾਲ ਨਾਲ ਲੋਕਾਂ ਨੂੰ ਸੜਕੀ ਨਿਯਮਾਂ ਸਬੰਧੀ ਸਮੇਂ ਸਮੇਂ ਤੇ ਜਾਗਰੂਕ ਕਰਨ ਲਈ ਮੋਹਾਲੀ, ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਰੋਪੜ ਜਿਲ੍ਹਿਆਂ ਅੰਦਰ ਸਮਾਰੋਹ ਕਰਵਾਉਂਦੇ ਹਨ। ਇਸ ਮੌਕੇ ਗਲਬਾਤ ਕਰਦਿਆਂ ਰਾਜਨ ਸ਼ਰਮਾ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸਮੇਂ ਵਿਚ ਆਪਣੇ ਵੱਲੋਂ ਅਧਿਆਪਨ ਅਤੇ ਸਮਾਜ ਸੇਵਾ ਵਿਚ ਵੱਧ ਚੜਕੇ ਹਿਸਾ ਲੈਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…