ਪਿੰਡ ਬੰਨ੍ਹਮਾਜਰਾ ਵਿੱਚ ਗੁਰਦੁਆਰਾ ਸਾਹਿਬ ਦੀ ਇਮਾਰਤ ’ਤੇ ਲੈਂਟਰ ਪਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਸਤੰਬਰ:
ਇੱਥੋਂ ਦੇ ਨੇੜਲੇ ਪਿੰਡ ਬੰਨ੍ਹਮਾਜਰਾ ਵਿਖੇ ਗੁਰਦਵਾਰਾ ਸਾਹਿਬ ਦੇ ਨਵਨਿਰਮਾਣ ਦੀ ਕਾਰਸੇਵਾ ਚੱਲ ਰਹੀ ਹੈ ਜਿਸ ਤਹਿਤ ਗੁਰਦਵਾਰਾ ਸਾਹਿਬ ਦੀ ਪਹਿਲੀ ਮੰਜਿਲ ਤੇ ਅੱਜ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਥ ਆਗੂ ਨਿਰਮਲ ਸਿੰਘ ਕਾਕਾ ਬੰਨ੍ਹਮਾਜਰਾ ਨੇ ਦੱਸਿਆ ਕਿ ਪਿੰਡ ਦੇ ਗੁਰਦਵਾਰਾ ਸਾਹਿਬ ਦੀ ਇਮਾਰਤ ਦਾ ਨਵਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਕਾਰਸੇਵਾ ਦਾ ਕੰਮ ਜਾਰੀ ਹੈ। ਇਸ ਮੌਕੇ ਉਨ੍ਹਾਂ ਕਾਰ ਸੇਵਾ ਵਿੱਚ ਯੋਗਦਾਨ ਪਾਊਣ ਵਾਲੇ ਸਹਿਯੋਗੀਆਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਮਾਰਤ ਦਾ ਕੰਮ ਜਲਦ ਨੇਪਰੇ ਚਾੜ ਲਿਆ ਜਾਵੇਗਾ। ਇਸ ਮੌਕੇ ਗਿਆਨੀ ਦਰਸ਼ਨ ਸਿੰਘ, ਪਰਮਜੀਤ ਸਿੰਘ, ਲਾਭ ਸਿੰਘ, ਗੁਰਦਿਆਲ ਸਿੰਘ, ਰਤਨ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…