ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵਿੱਚ ਇਲਾਜ਼ ਅਧੀਨ ਲਾਵਾਰਿਸ ਵਿਅਕਤੀ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਸਤੰਬਰ:
ਸਥਾਨਕ ਸ਼ਹਿਰ ਦੇ ਚੰਡੀਗੜ੍ਹ-ਖਰੜ ਰੋਡ ਤੇ ਪਿੰਡ ਪਡਿਆਲਾ ‘ਚ ਸਥਿਤ ‘ਪ੍ਰਭ ਆਸਰਾ’ ਸੰਸਥਾ ਵਿਖੇ ਇਲਾਜ਼ ਅਧੀਨ ਲਵਾਰਸ਼ ਵਿਆਕਤੀ ਦੀ ਮੌਤ ਹੋ ਗਈ। ਸੰਸਥਾ ਦੇ ਮੁਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਦਾਖ਼ਲ ਹੋਏ ਲਾਵਾਰਿਸ ਵਿਅਕਤੀ ਜੋ ਕਿ ਆਪਣਾ ਨਾਮ ਹਜਾਰਾ ਸਿੰਘ (73) ਦੱਸਦਾ ਸੀ ਇਸ ਵਿਆਕਤੀ ਨੂੰ ਰੋਪੜ ਦੇ ਸਮਾਜ ਦਰਦੀ ਸੱਜਣਾਂ ਵੱਲੋਂ ‘ਪ੍ਰਭ ਆਸਰਾ’ ਸੰਸਥਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਕਤ ਵਿਅਕਤੀ ਰੋਪੜ ਸ਼ਹਿਰ ਦੇ ਨੰਗਲ ਚੋਂਕ ਫਾਟਕ (ਨੇੜੇ ਰੇਲਵੇ ਸਟੇਸ਼ਨ) ਲਵਾਰਸ ਹਾਲਤ ਵਿਚ ਮਿਲਿਆ ਸੀ। ਜਿਸ ਦਾ ਇਲਾਜ਼ ਪ੍ਰਬੰਧਕਾਂ ਵੱਲੋਂ ਕਰਵਾਇਆ ਜਾ ਰਿਹਾ ਸੀ ਅਤੇ ਅੱਜ ਉਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਸਬੰਧੀ ਗਲਬਾਤ ਕਰਦਿਆਂ ਭਾਈ ਪਡਿਆਲਾ ਨੇ ਦੱਸਿਆ ਕਿ ਲਾਸ਼ ਨੂੰ 48 ਘੰਟਿਆਂ ਲਈ ਸੰਸਥਾ ਵਿਖੇ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਇਸ ਵਿਅਕਤੀ ਸੰਬੰਧੀ ਕੋਈ ਜਾਣਕਾਰੀ ਰੱਖਦਾ ਹੈ ਤਾਂ ਉਹ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…