ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲਿਆਂ ਨੂੰ ਕਾਬੂ ਕੀਤਾ ਜਾਵੇ: ਨਿਸ਼ਾਂਤ ਸ਼ਰਮਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਸਤੰਬਰ:
ਸ਼ਿਵ ਸੈਨਾ (ਹਿੰਦੂ) ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਮੰਗ ਕੀਤੀ ਹੈ ਕਿ ਖਰੜ ਵਿੱਚ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲੇ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਅੱਜ ਇਕ ਬਿਆਨ ਵਿਚ ਉਹਨਾਂ ਕਿਹਾ ਕਿ ਭਾਵੇੱ ਪੁਲੀਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਪਰ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਹਨਾਂ ਦਾਅਵਾ ਕੀਤਾ ਕਿ ਸੁਸਾਇਟੀ ਦੇ ਇੱਕ ਗਾਰਡ ਨੇ ਇਹਨਾਂ ਅਵਾਰਾ ਕੁੱਤਿਆਂ ਨੂੰ ਭਜਾਉਣ ਦਾ ਯਤਨ ਵੀ ਕੀਤਾ ਸੀ ਪਰ ਇਹਨਾਂ ਆਵਾਰਾ ਕੁੱਤਿਆਂ ਨੇ ਉਸ ਨੂੰ ਹੀ ਕੱਟ ਲਿਆ, ਜਿਸ ਕਰਕੇ ਉਸ ਨੂੰ ਇੰਜੈਕਸ਼ਨ ਲਗਵਾਉਣੇ ਪਏ। ਉਹਨਾਂ ਕਿਹਾ ਕਿ ਸੁਸਾਇਟੀ ਦੇ ਗਾਰਡ ਨੂੰ ਵੀ ਬਿਨਾਂ ਕਾਰਨ ਹਟਾ ਦਿੱਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਆਵਾਰਾ ਕੁੱਤਿਆਂ ਨੂੰ ਜਹਿਰ ਦੇ ਕੇ ਮਾਰਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਜਾਵੇ ਅਤੇ ਉਹਨਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਹਨਾਂ ਚਿਤਾਵਨੀ ਦਿਤੀ ਕਿ ਜੇ ਉਪਰੋਕਤ ਵਿਅਕਤੀਆਂ ਨੂੰ ਛੇਤੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸ਼ਿਵ ਸੈਨਾ ਇਸ ਦਾ ਸਖ਼ਤ ਵਿਰੋਧ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…