nabaz-e-punjab.com

ਰਿਸ਼ਵਤਖੋਰੀ ਮਾਮਲੇ ਵਿੱਚ ਆਈਏਐਸ ਅਧਿਕਾਰੀ ਟੀ.ਕੇ. ਗੋਇਲ ਨੂੰ 3 ਸਾਲ ਦੀ ਕੈਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤ ਦੇ ਮੁਕੱਦਮੇ ਦੀ ਸੁਣਵਾਈ ਕਰਦਿਆਂ ਅੱਜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਆਈ.ਏ.ਐਸ ਅਧਿਕਾਰੀ ਟੀ.ਕੇ ਗੋਇਲ ਨੂੰ ਦੋਸ਼ੀ ਕਰਾਰ ਦਿੰਦਿਆ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ 3-3 ਸਾਲ ਦੀ ਕੈਦ ਦੀ ਸਜ਼ਾ ਅਤੇ ਜੁਰਮਾਨਾ ਆਇਦ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ 8 ਸਤੰਬਰ 2010 ਵਿਚ ਐਸ.ਸੀ/ਬੀ.ਸੀ ਭਲਾਈ ਵਿਭਾਗ ਵਿਚ ਬਤੌਰ ਜਾਇੰਟ ਸਕੱਤਰ ਤਾਇਨਾਤ ਤੇਜ ਕੁਮਾਰ ਗੋਇਲ ਵਲੋਂ ਸ਼ਿਕਾਇਤਕਰਤਾ ਜੋਰਜ ਸ਼ੰਭੂ ਵਾਸੀ ਪਿੰਡ ਬੇਗੋਵਾਲ, ਜ਼ਿਲ੍ਹਾ ਕਪੂਰਥਲਾ ਤੋਂ ਜਾਤੀ ਸਰਟੀਫਿਕੇਟ ਜਾਰੀ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੇ ਅਧਾਰ ’ਤੇ ਟੀ.ਕੇ. ਗੋਇਲ ਨੂੰ ਉਸ ਦੇ ਦਫ਼ਤਰ ’ਚੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਕੇ ਉਸ ਵਿਰੁਧ ਰਿਸ਼ਵਤਖੋਰੀ ਦਾ ਮੁਕੱਦਮਾ ਦਾਇਰ ਕੀਤਾ ਸੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਇਸ ਕੇਸ ਨੂੰ ਸਫਲਤਾਪੂਰਵਕ ਲੜਿਆ ਜਿਸ ਤੇ ਅਧਾਰ ’ਤੇ ਅਦਾਲਤ ਨੇ ਟੀ.ਕੇ. ਗੋਇਲ ਨੂੰ ਰਿਸ਼ਵਤ ਲੈਣ ਦਾ ਦੋਸ਼ੀ ਪਾਇਆ ਹੈ। ਅਦਾਲਤ ਵਲੋਂ ਉਕਤ ਦੋਸ਼ੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ 3 ਸਾਲ ਦੀ ਸਜਾ ਅਤੇ 7000 ਰੁਪਏ ਦਾ ਜੁਰਮਾਨਾ ਅਤੇ ਇਸੇ ਕਾਨੂੰਨ ਦੀ ਧਾਰਾ 13 (2) ਅਧੀਨ 3 ਸਾਲ ਦੀ ਜੇਲ ਅਤੇ 5000 ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Load More Related Articles
Load More By Nabaz-e-Punjab
Load More In Crime

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…