ਨੈਸ਼ਨਲ ਲੋਕ ਅਦਾਲਤ ਵਿੱਚ ਮਾਲ ਵਿਭਾਗ ਨਾਲ ਸਬੰਧਤ 150 ਇੰਤਕਾਲ ਤਸਦੀਕ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਸਤੰਬਰ:
ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਵਿੱਚ ਤਹਿਸੀਲ ਦਫ਼ਤਰ ਖਰੜ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਖਰੜ ਵੱਲੋਂ ਵੱਖ ਵੱਖ ਸਰਕਲਾਂ ਦੇ 150 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਤਹਿਸੀਲਦਾਰ ਖਰੜ ਤਰਸੇਮ ਸਿੰਘ ਮਿੱਤਲ ਵੱਲੋਂ ਆਪਣੇ ਸਰਕਲ ਦੇ 80 ਇੰਤਕਾਲ ਅਤੇ ਉਨ੍ਹਾਂ ਵੱਲੋਂ 70 ਦੇ ਕਰੀਬ ਇੰਤਕਾਲ ਤਸਦੀਕ ਕੀਤੇ ਗਏ। ਇਸ ਮੌਕੇ ਰਣÎਵਿੰਦਰ ਸਿੰਘ ਰੀਡਰ-1, ਬਲਵਿੰਦਰ ਸਿੰਘ, ਸਵਰਨ ਸਿੰਘ, ਰਮੇਸ਼ ਕੁਮਾਰ ਤਿੰਨੋ ਪਟਵਾਰੀ, ਸਮੇਤ ਹੋਰ ਪਟਵਾਰੀ ਅਤੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…