ਐਜੂਸਟਾਰ ਆਦਰਸ਼ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਸਤੰਬਰ:
ਐਜੂਸਟਾਰ ਆਦਰਸ਼ ਸਕੂਲ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਪ੍ਰਿੰਸੀਪਲ ਅਨੂ ਸ਼ਰਮਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਦਸਮੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਅਧਿਆਪਕਾਂ ਲਈ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਡਾ. ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਫੁੱਲ ਭੇਂਟ ਕੀਤੇ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਨਾਟਕ ਅਤੇ ਡਾਂਸ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂਦੀ ਭਾਵੁਕਤਾ ਭਰੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਮਨੋਰੰਜਨ ਲਈ ਕਈ ਤਰ੍ਹਾਂ ਦੀਆਂ ਖੇਡਾਂ ਵੀ ਪੇਸ਼ ਕੀਤੀਆਂ। ਅੰਤ ਵਿੱਚ ਪ੍ਰਿੰਸੀਪਲ ਅਨੂ ਸ਼ਰਮਾ ਨੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਪਿਆਰ ਅਤੇ ਆਦਰ ਨੂੰ ਉਤਸ਼ਾਹਿਤ ਕਰਨ ਲਈ ਨੂੰ ਸਨਮਾਨ ਪੱਤਰ ਵੀ ਦਿੱਤੇ ਗਏ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…