nabaz-e-punjab.com

3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰ ਮੰਗੇ: ਅਰੁਣਾ ਚੌਧਰੀ

1138 ਸਾਇੰਸ, 739 ਗਣਿਤ, 521 ਹਿੰਦੀ, 398 ਪੰਜਾਬੀ, 393 ਅੰਗਰੇਜ਼ੀ ਤੇ 393 ਐਸਐਸ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਸਤੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ 1000 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ 3582 ਨਵੇਂ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕ ਦਾ ਹਰ ਖਾਲੀ ਪੋਸਟ ਭਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀਆਂ 3582 ਪੋਸਟਾਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਦੀਆਂ ਇਨ੍ਹਾਂ ਪੋਸਟਾਂ ਵਿੱਚ ਸਾਇੰਸ ਵਿਸ਼ੇ ਦੀਆਂ 1138, ਗਣਿਤ ਦੀਆਂ 739, ਹਿੰਦੀ ਦੀਆਂ 521, ਪੰਜਾਬੀ ਦੀਆਂ 398 ਅਤੇ ਅੰਗਰੇਜ਼ੀ ਦੀਆਂ 393 ਤੇ ਸਮਾਜਿਕ ਸਿੱਖਿਆ ਵਿਸ਼ੇ ਦੀਆਂ 393 ਪੋਸਟਾਂ ਭਰਨ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਹਾਰ ਹੀ ਵਿੱਚ 1000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਜਿਨ੍ਹਾਂ ਨੂੰ ਮੁੱਖ ਮੰਤਰੀ ਜੀ ਨੇ ਮੁਹਾਲੀ ਵਿਖੇ ‘ਘਰ ਘਰ ਰੋਜ਼ਗਾਰ ਮੇਲੇ’ ਦੌਰਾਨ ਨਿਯੁਕਤੀ ਪੱਤਰ ਸੌਂਪੇ ਸਨ।
ਸਿੱਖਿਆ ਵਿਭਾਗ ਦੇ ਭਰਤੀ ਬੋਰਡ ਦੇ ਡਾਇਰੈਕਟਰ ਕਮ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਕਾਡਰ ਦੇ ਵੱਖ-ਵੱਖ ਛੇ ਵਿਸ਼ਿਆਂ ਦੀ ਭਰਤੀ ਲਈ ਅਖਬਾਰਾਂ ਰਾਹੀਂ ਸੂਚਨਾ ਦੇ ਕੇ ਬਿਨੈ ਪੱਤਰ ਮੰਗੇ ਹਨ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਅਪਲਾਈ ਕਰਨ ਅਤੇ ਹੋਰ ਹਰ ਤਰ੍ਹਾਂ ਦੀ ਜਾਣਕਾਰੀ ਵਿਭਾਗ ਦੀ ਭਰਤੀ ਵਾਲੀ ਵੈਬਸਾਈਟ www.educationrecruitmentboard.com ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਸਟਾਂ ਲਈ ਆਨ ਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 6 ਅਕਤੂਬਰ 2017 ਰੱਖੀ ਗਈ ਹੈ, ਬੈਂਕ ਫੀਸ ਜਮ੍ਹਾਂ ਕਰਨ ਲਈ ਆਖਰੀ ਮਿਤੀ 11 ਅਕਤੂਬਰ 2017 ਜਦੋਂ ਕਿ ਬਿਨੈ ਪੱਤਰ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 14 ਅਕਤੂਬਰ 2017 ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਿਨੈ ਪੱਤਰ ਦੇਣ ਲਈ ਸ਼ਰਤਾਂ ਅਤੇ ਯੋਗਤਾਵਾਂ ਵੀ ਵੈਬਸਾਈਟ ਉਪਰ ਅਪਲੋਡ ਕੀਤੀਆਂ ਗਈਆਂ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…