ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਪੰਦਰਵਾੜੇ ਦੀ ਰਸਮੀ ਸ਼ੁਰੂਆਤ

ਫੇਜ਼-9 ਦੀ ਮਾਰਕੀਟ ਵਿੱਚ ਜੁਆਇੰਟ ਕਮਿਸ਼ਨ ਸ੍ਰੀਮਤੀ ਅਵਨੀਤ ਕੌਰ ਨੇ ਲਿਆ ਸਫ਼ਾਈ ਵਿਵਸਥਾ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਵੱਲੋਂ ਅੱਜ ਮਿਤੀ 15 ਸਤੰਬਰ ਤੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪੰਦਰਵਾੜਾ ਦੀ ਸ਼ੁਰੂਆਤ ਕੀਤੀ ਗਈ। ਜੋ ਕਿ 2 ਅਕਤੂਬਰ ਤੱਕ ਚਲੇਗਾ। ਇਸ ਮੁਹਿੰਮ ਦਾ ਅੱਜ ਰਸਮੀ ਉਦਘਾਟਨ ਕਾਰਪੋਰੇਸ਼ਨ ਦੀ ਜੁਆਇੰਟ ਕਮਿਸ਼ਨਰ ਅਵਨੀਤ ਕੌਰ ਵੱਲੋਂ ਫੇਜ਼-9 ਦੀ ਮਾਰਕੀਟ ਵਿੱਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਵਨੀਤ ਕੌਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਤਾਂ ਸਫਾਈ ਦਾ ਕੰਮ ਕੀਤਾ ਹੀ ਜਾ ਰਿਹਾ ਹੈ। ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਵੀ ਸਫਾਈ ਰੱਖਣ। ਉਹਨਾਂ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਐਤਵਾਰ ਜਾਂ ਹੋਰ ਸਰਕਾਰੀ ਛੁੱਟੀ ਵਾਲੇ ਦਿਨ ਹਰੇਕ ਮੁਹੱਲੇ ਦੇ ਲੋਕ ਇਕੱਠੇ ਹੋ ਕੇ ਕਾਰਸੇਵਾ ਦੇ ਰੂਪ ਵਿੱਚ ਆਪੋ ਆਪਣੇ ਮੁਹੱਲਿਆਂ ਦੀ ਸਫਾਈ ਕਰਨ। ਇਸ ਤਰ੍ਹਾਂ ਹੀ ਸਾਰੇ ਸ਼ਹਿਰ ਨੂੰ ਸਵੱਛ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ, ਮਿਉਂਸਪਲ ਕਾਰਪੋਰੇਸ਼ਨ ਦੇ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ, ਮਾਰਕੀਟ ਦੇ ਪ੍ਰਧਾਨ ਪਾਲ ਸੀਮਿੰਟ ਅਤੇ ਮਾਰਕੀਟ ਦੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…