ਕੁਰਾਲੀ ਕੈਂਪ ਵਿੱਚ 43 ਦੁੱਧ ਦੇ ਸੈਂਪਲਾਂ ਵਿੱਚ 25 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਸਤੰਬਰ:
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 14 ਵਿਚ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਦੀ ਨਿਗਰਾਨੀ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮਾਹਿਰਾਂ ਨੇ ਦੁੱਧ ਵਿਚ ਮਿਲਾਵਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੁੱਧ ਦੇ ਸਹੀ ਮਿਆਰ ਬਾਰੇ ਜਾਗਰੂਕ ਕੀਤਾ ਤਾਂ ਜੋ ਮੁੱਲ ਖਰੀਦੇ ਦੁੱਧ ਦੀ ਕੀਮਤ ਲੋਕਾਂ ਨੂੰ ਮਿਲ ਸਕੇ। ਇਸ ਕੈਂਪ ਦੌਰਾਨ ਦੁੱਧ ਦੇ 43 ਨਮੂਨੇ ਭਰੇ ਗਏ ਜਿਨ੍ਹਾਂ ਵਿੱਚੋਂ 25 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਇਸ ਮੌਕੇ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਤਰ੍ਹਾਂ ਦੇ ਦੁੱਧ ਦੀ ਮੁਫ਼ਤ ਪਰਖ ਕੀਤੀ ਜਾਂਦੀ ਹੈ ਤੇ ਉਨ੍ਹਾਂ ਲੋਕਾਂ ਨੂੰ ਦੁੱਧ ਦੀ ਪਰਖ ਕਰਾਉਣ ਦੀ ਅਪੀਲ ਕੀਤੀ। ਇਸ ਕੈਂਪ ਦਾ ਉਦਘਾਟਨ ਅਮ੍ਰਿਤ ਸਿੰਘ ਨੇ ਕੀਤਾ। Îਹਸ ਮੌਕੇ ਸੰਦੀਪ ਕੌਰ, ਮਨਦੀਪ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਬਲਜੀਤ ਕੌਰ, ਕਸ਼ਮੀਰ ਕੌਰ, ਹਰਦੇਵ ਸਿੰਘ, ਗੁਰਦੀਪ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…