ਗੁਰਦੁਆਰਾ ਸਾਚਾ ਧਨ ਸਾਹਿਬ ਕਮੇਟੀ ਦੇ ਮੈਂਬਰਾਂ ਦਾ ਵਫ਼ਦ ਬਡੂੰਗਰ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ:
ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਅਤੇ ਗੁਰਦੁਆਰਾ ਸਾਚਾ ਧਨ ਕਮੇਟੀ ਦੇ ਮੈਂਬਰਾਂ ਦਾ ਇੱਕ ਵਫਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਕਿਰਪਾਲ ਸਿੰਘ ਬਡੂੰਗਰ ਨੂੰ ਮਿਲਿਆ। ਧਰਮ ਪ੍ਰਚਾਰ ਦੀ ਲਹਿਰ ਪ੍ਰਚੰਡ ਕਰਨ ਬਾਰੇ ਅਤੇ ਨੌਜਵਾਨ ਪੀੜ੍ਹੀ ਵਿੱਚ ਵਿਰਸੇ ਨਾਲ ਜੋੜ੍ਹਨ ਲਈ ਜਾਗਰੂਕਤਾ ਵਾਸਤੇ ਯਤਨ ਕਰਨ ਬਾਰੇ ਗੱਲਬਾਤ ਹੋਈ। ਇਸ ਮੌਕੇ ਸ੍ਰੀ ਬਡੂੰਗਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਗੁਰਦੁਆਰਾ ਸਾਚਾ ਧਨ ਵਿੱਚ 23 ਅਤੇ 24 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋੱ ਆਯੋਜਿਤ ਕੀਤੀ ਜਾ ਰਹੀ 52 ਕਵੀਆਂ ਦੀ ਕਾਰਜਸ਼ਾਲਾ ਅਤੇ ਕਵੀ ਦਰਬਾਰ ਵਿੱਚ ਪ੍ਰਧਾਨ ਨੇ ਖੁਦ ਪਹੁੰਚ ਕੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕਰਨਗੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰ. ਬੀਰ ਦਵਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕਰਨਗੇ।
ਇਸ ਮੌਕੇ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਤੇ ਮਹਿਲਾ ਕਮਿਸ਼ਨਰ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਹਰੀ ਸਿੰਘ ਜਾਚਕ, ਸਿਰਮੌਰ ਕਵੀ, ਜਤਿੰਦਰਪਾਲ ਸਿੰਘ ਜੋਨਲ ਪ੍ਰਧਾਨ, ਇੰਦਰਜੀਤ ਸਿੰਘ ਖੇਤਰੀ ਪ੍ਰਧਾਨ, ਐਸ ਪੀ ਸਿੰਘ ਖੇਤਰੀ ਸਕੱਤਰ, ਜਗਜੀਤ ਸਿੰਘ, ਵਿੱਤ ਸਕੱਤਰ, ਗੁਰਦੁਆਰਾ ਸਾਚਾ ਧੰਨ ਸਾਹਿਬ ਤੋੱ ਪ੍ਰਧਾਨ ਪਰਮਜੀਤ ਸਿੰਘ ਅਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…