ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਕੀਤੀ ਮੁਲਾਜ਼ਮਾਂ ਸਬੰਧੀ ਗੇਟ ਰੈਲੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਅੱਜ ਕਰਮਚਾਰੀਆਂ ਦੀਆਂ ਮੰਗਾਂ ਦੇ ਸਬੰਧ ਵਿਚ ਵਿਸ਼ੇਸ਼ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਅਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਬੋਰਡ ਮੈਨੇਜਮੈਂਟ ਨੇ ਬੋਰਡ ਵਿੱਚ ਰੀ-ਸਟ੍ਰਕਚਰਿੰਗ ਕਰਕੇ ਕਈ ਅਸਾਮੀਆਂ ਨੂੰ ਸਰਕੁਲਸ ਕਰਨ ਦੀ ਤਿਆਰੀ ਕੀਤੀ ਹੈ। ਇਸ ਤਰ੍ਹਾਂ ਬੋਰਡ ਦੇ ਕੰਮਕਾਜ ਉਤੇ ਉਸ ਦਾ ਮਾੜਾ ਪ੍ਰਭਾਵ ਪਵੇਗਾ । ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕਲਰਕਾਂ ਸਮੇਤ ਹੋਰ ਕਈ ਅਹਿਮ ਅਸਾਮੀਆਂ ਖਾਲੀ ਪਈਆਂ ਹਨ। ਜਿਸ ਕਾਰਨ ਬੋਰਡ ਦੇ ਕੰਮਾਂ ਨੂੰ ਸਮੇਂ ’ਤੇ ਪੂਰਾ ਕਰਨ ਵਿੱਚ ਮੁਸ਼ਕਲਾਂ ਪੇਸ਼ ਆ ਰਹੀ ਹਨ। ਇਸ ਰੈਲੀ ਦੌਰਾਨ ਬੁਲਾਰਿਆਂ ਨੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਇਸ ਗੱਲ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਛਾਪਣ ਅਤੇ ਵੇਚਣ ਦਾ ਕੰਮ ਜੋ ਐੱਸਸੀਈਆਰਟੀ ਨੂੰ ਸੌਂਪ ਦਿੱਤਾ ਗਿਆ ਸੀ ਉਹ ਸ੍ਰੀ ਸਿੱਧੂ ਦੇ ਯਤਨਾਂ ਨਾਲ ਦੁਬਾਰਾ ਸਿੱਖਿਆ ਬੋਰਡ ਦੇ ਸਪੁਰਦ ਕੀਤਾ ਗਿਆ ਹੈ ।

ਉਨ੍ਹਾਂ ਨੇ ਕਿਹਾ ਕਿ ਖਾਲੀ ਪਈਆਂ ਅਸਾਮੀਆਂ ਨੂੰ ਭਰਨਾ ਤਾਂ ਕੀ ਸਗੋਂ ਉਨ੍ਹਾਂ ਨੂੰ ਖ਼ਤਮ ਕਰਕੇ ਬੋਰਡ ਦੇ ਕੰਮਧੰਦੇ ਵਿਚ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਅਜਿਹਾ ਕਦਮ ਚੁੱਕਣ ਨਾਲ ਬੇਰੁਜ਼ਗਾਰੀ ਵਿਚ ਵਾਧਾ ਕੀਤਾ ਜਾ ਰਹੀ ਹੈ ਅਤੇ ਪਾਰਟੀ ਦੇ ਚੋਣ ਘੋਸ਼ਣਾ ਪੱਤਰ ਅਨੁਸਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੂੰ ਵੀ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਬੋਰਡ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਅਸਾਮੀ ਖ਼ਤਮ ਕੀਤੀ ਗਈ ਤਾਂ ਕਰਮਚਾਰੀ ਐਸੋਸੀਏਸ਼ਨ ਸਾਰੇ ਕਰਮਚਾਰੀਆਂ ਨੂੰ ਨਾਲ ਲੈ ਕੇ ਇਸ ਦੇ ਵਿਰੁੱਧ ਸੰਘਰਸ਼ ਕਰੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸੰਘਰਸ਼ ਦੌਰਾਨ ਬੋਰਡ ਦੇ ਹਾਲਾਤ ਖ਼ਰਾਬ ਹੁੰਦੇ ਹਨ ਤਾਂ ਇਸ ਦੀ ਜ਼ਿੰਮੇਵਾਰੀ ਬੋਰਡ ਮੈਨੇਜਮੈਂਟ ਦੀ ਹੋਵੇਗੀ। ਐਸੋਸੀਏਸ਼ਨ ਨੇ ਮੈਨੇਜਮੈਂਟ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਇਹ ਅਸਾਮੀ ਖ਼ਤਮ ਕਰਨ ਦਾ ਫੈਸਲਾ ਨਾ ਕੀਤਾ ਜਾਵੇ।
ਸੀਨੀਅਰ ਉਪ-ਪ੍ਰਧਾਨ ਸਤਨਾਮ ਸਿੰਘ ਸੱਤਾ, ਪਰਮਜੀਤ ਸਿੰਘ ਪੰਮਾ ਅਤੇ ਪ੍ਰੈੱਸ ਸਕੱਤਰ ਗੁਰਨਾਮ ਸਿੰਘ ਨੇ ਕਿਹਾ ਕਿ ਬੋਰਡ ਆਫ ਡਾਇਰੈਕਟਰਜ਼ ਦੀ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਇਹ ਫੈਸਲਾ ਹੋਇਆ ਸੀ ਕਿ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ ਅਤੇ ਪੰਜਾਬ ਟੀਚਰਜ਼ ਯੋਗਤਾ ਟੈਸਟ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੀ ਲਏ ਜਾਣਗੇ। ਇਹ ਰਾਜ ਸਰਕਾਰ ਦਾ ਫੈਸਲਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ 5ਵੀਂ ਅਤੇ 8ਵੀਂ ਜਮਾਤ ਦੀ ਪ੍ਰੀਖਿਆ ਵੀ ਬੋਰਡ ਵਲੋਂ ਲਈ ਜਾਵੇਗੀ। ਇਨ੍ਹਾਂ ਸਾਰੇ ਕੰਮਾਂ ਲਈ ਕਰਮਚਾਰੀਆਂ ਦੀ ਸਖਤ ਜ਼ਰੂਰਤ ਹੋਵੇਗੀ। ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਤਾਂਕਿ ਬੋਰਡ ਦਾ ਕੰਮ ਸਮੇਂ ’ਤੇ ਅਤੇ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…