ਸੀਜੀਸੀ ਝੰਜੇੜੀ ਵਿੱਚ ਫਰੈਸ਼ਰ ਪਾਰਟੀ ਮੌਕੇ ਵੱਖ ਵੱਖ ਰਾਜਾਂ ਦੇ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ

ਵਿਦਿਆਰਥੀਆਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਮੋਹਰੀ ਬਣਾਉਣ ਲਈ ਹਰ ਮਦਦ ਦਿੱਤੀ ਜਾਵੇਗੀ:ਧਾਲੀਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਵਿੱਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਨੂੰ ਆਖਿਦਿਆਂ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ। ਜਿਸ ਵਿੱਚ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨ੍ਰਿਤਾਂ ਰਾਹੀਂ ਇਸ ਦਿਹਾੜੇ ਨੂੰ ਯਾਦਗਾਰੀ ਬਣਾ ਦਿੱਤਾ। ਵੱਖ-ਵੱਖ ਕਲਾ ਦੀਆਂ ਵਿਨੰਗੀਆਂ ਨਾਲ ਸੱਜੀ ਇਸ ਪਾਰਟੀ ਵਿੱਚ ਕੰਪਿਊਟਰ, ਇੰਜੀਨੀਅਰਿੰਗ ਅਤੇ ਐਗਰੀਕਲਚਰਲ ਦੇ ਕੋਰਸਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਬਿਹਤਰੀਨ ਪ੍ਰਦਰਸ਼ਨ ਕੀਤਾ। ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ।
ਸ੍ਰੀਧਾਲੀਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੱਥੇ ਝੰਜੇੜੀ ਕਾਲਜ ਵਿਚ ਬੈੱਸਟ ਸਟਾਫ਼ ਅਤੇ ਅਤਿ ਆਧੁਨਿਕ ਲੈਬ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਸਿੱਖਿਆਂ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਮੈਨੇਜਮੈਂਟ ਵੱਲੋਂ ਹਰ ਤਰਾਂ ਦੀ ਮਦਦ ਕੀਤੀ ਜਾਂਦੀ ਹੈ। ਪ੍ਰੈਜ਼ੀਡੈਂਟ ਧਾਲੀਵਾਲ ਨੇ ਇਸ ਮੌਕੇ ਤੇ ਇਕ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ ਜੋ ਵਿਦਿਆਰਥੀਆਂ ਯੂਨੀਵਰਸਿਟੀ ਦੀਆਂ ਪਹਿਲੀਆਂ ਮੈਰਿਟ ਪੁਜ਼ੀਸ਼ਨ ਤੇ ਆਉਣਗੇ ਉਨ੍ਹਾਂ ਨੂੰ ਮੈਨੇਜਮੈਂਟ ਵੱਲੋਂ ਲੈਪਟਾਪ ਅਤੇ ਨਕਦ ਰਾਸ਼ੀ ਦਿਤੀ ਜਾਵੇਗੀ।
ਇਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਰਾਜਾਂ ਦੇ ਡਾਂਸ ਪੇਸ਼ ਕਰ ਕੇ ਅਲੱਗ ਅਲੱਗ ਸੱਭਿਆਚਾਰਾਂ ਦੀ ਦਿੱਖ ਨੂੰ ਸਭ ਦੇ ਸਨਮੁੱਖ ਪੇਸ਼ ਕੀਤਾ। ਇਸ ਖ਼ੂਬਸੂਰਤ ਦਿਹਾੜੇ ਦੀ ਖਿੱਚ ਦਾ ਮੁੱਖ ਕੇਂਦਰ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਸਖ਼ਤ ਮੁਕਾਬਲੇ ਤੋਂ ਬਾਅਦ ਅਰਸ਼ੀਆਂ ਅਤੇ ਦੇਵ ਨੂੰ ਮਿਸਟਰ ਅਤੇ ਮਿਸ ਫਰੈਸ਼ਰ ਚੁਣਿਆਂ ਗਿਆ। ਜਦ ਕਿ ਦਿਕਸ਼ਤਾ ਨੂੰ ਮਿਸ ਚਾਰਮਿੰਗ ਅਤੇ ਸਰਫ਼ਰਾਜ਼ ਨੂੰ ਮਿਸਟਰ ਹੈਂਡਸਮ ਚੁਣਿਆ ਗਿਆ। ਜੂਨੀਅਰ ਵਿਦਿਆਰਥੀਆਂ ਦੀ ਹਾਸ-ਰਸ ਪੇਸ਼ਕਸ਼ ਜਿੱਥੇ ਨੇ ਸਾਰਿਆਂ ਨੂੰ ਖਿੜ ਖੜਾਂ ਕੇ ਹੱਸਣ ਲਈ ਮਜਬੂਰ ਕਰ ਦਿੱਤਾ, ਉੱਥੇ ਹੀ ਨਵੇਂ ਆਏ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪੱਛਮੀ ਡਾਂਸ ਨੇ ਵੀ ਸਮਾਗਮ ਵਿੱਚ ਖੂਬ ਰੰਗ ਬੰਨਿਆਂ। ਜਦੋਂ ਕਿ ਸਮਾਗਮ ਦਾ ਮੁੱਖ ਆਕਰਸ਼ਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਭੰਗੜਾ ਰਿਹਾ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…