ਜ਼ੀਰਕਪੁਰ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਦੇ ਸੈਂਪਲਾਂ ਦੀ ਕੀਤੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 22 ਸਤੰਬਰ:
ਪੰਜਾਬ ਸਰਕਾਰ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਜ਼ੀਰਕਪੁਰ ਵਿਖੇ ਦੁੱਧ ਖਪਤ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ। ਡੇਅਰੀ ਟੈਕਨੋਲੋਜਿਸਟ ਸ੍ਰੀ ਦਰਸ਼ਨ ਸਿੰਘ ਦੀ ਦੇਖ ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋੱ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਜ਼ੀਰਕਪੁਰ ਸ਼ਹਿਰ ਵਿੱਚ ਮੋਬਾਈਲ ਲੈਬੋਰਾਟਰੀ ਰਾਂਹੀ ਦੁੱਧ ਦੇ 48 ਸੈਂਪਲ ਚੈਕ ਕੀਤੇ ਗਏ ਜਿਨ੍ਹਾਂ ਵਿੱਚੋਂ 30 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 18 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 12 ਤੋਂ 28 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ।
ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜ਼ੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫ਼ਤ ਦਿੱਤੇ ਗਏ। ਇਸ ਮੌਕੇ ਜੋਧ ਸਿੰਘ ਡੇਅਰੀ ਇੰਸਪੈਕਟਰ, ਦੁੱਧ ਖਪਤਕਾਰ ਨਿਤਿਨ, ਰਮੇਸ਼ ਤਿਵਾੜੀ, ਰਵਿੰਦਰ, ਜਿਓਤੀ, ਮੋਨਿਕਾ, ਅਰਚਨਾਂ, ਲਕਸਮੀ, ਜਸਪਾਲ ਕੌਰ, ਲਤਾ, ਬਬੀਤਾ, ਸਪਨਾ,ਹਰਦੀਪ ਸਿੰਘ, ਗੁਰਦੀਪ ਸਿੰਘ ਅਤੇ ਹੋਰ ਖਪਤਕਾਰ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…