ਰਣਜੀਤ ਗਿੱਲ ਵੱਲੋਂ ਲੋੜਵੰਦ ਲੜਕੀਆਂ ਦੇ ਅਨੰਦ ਕਾਰਜਾਂ ਦੇ ਸਮਾਰੋਹ ਦਾ ਕਾਰਡ ਜਾਰੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਸਤੰਬਰ:
ਸਥਾਨਕ ਸ਼ਹਿਰ ਦੇ ਰੋਪੜ ਰੋਡ ਤੇ ਵਿਸ਼ਵਕਰਮਾ ਭਵਨ ਵਿੱਚ 27 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ, ਭਾਈ ਜੇਤਾ ਜੀ ਚੈਰੀਟੇਬਲ ਟਰੱਸਟ ਵੱਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਅਨੰਦਕਾਰਜਾਂ ਦਾ ਕਾਰਡ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਜਾਰੀ ਕੀਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੜਕੀਆਂ ਦੇ ਅਨੰਦਕਾਰਜ ਕਰਵਾਉਣ ਇੱਕ ਵੱਡਾ ਉਪਰਾਲਾ ਹੈ ਜਿਸ ਤਹਿਤ ਪ੍ਰਬੰਧਕਾਂ ਵੱਲੋਂ ਲੰਮੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦਕਾਰਜ ਕਰਵਾਏ ਜਾਂਦੇ ਹਨ। ਉਨ੍ਹਾਂ 27 ਸਤੰਬਰ ਨੂੰ ਹੋਣ ਵਾਲੇ ਸਮਾਰੋਹ ਦਾ ਕਾਰਡ ਜਾਰੀ ਕਰਦਿਆਂ ਪ੍ਰਬੰਧਕਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਮੁਖ ਪ੍ਰਬੰਧਕ ਪਰਮਜੀਤ ਸਿੰਘ ਛੰਮਾ ਪ੍ਰਧਾਨ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਅਤੇ ਜਸਵਿੰਦਰ ਸਿੰਘ ਅੰਨਦ ਨੇ ਦੱਸਿਆ ਕਿ ਕਿ ਸਸੰਥਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦਕਾਰਜ ਕੀਤੇ ਜਾਂਦੇ ਹਨ ਜਿਸ ਲੜੀ ਤਹਿਤ ਉਹ ਸ਼ਹਿਰ ਵਿਚ ਸਮਾਰੋਹ ਕਰਵਾ ਰਹੇ ਹਨ। ਇਸ ਮੌਕੇ ਦਵਿੰਦਰ ਸਿੰਘ ਠਾਕੁਰ ਕੌਂਸਲਰ, ਕਾਲਾ ਗਿਲਕੋ, ਰਜਿੰਦਰ ਸਿੰਘ, ਨੀਲਾ, ਜੀਤੀ ਕੁਰਾਲੀ, ਸ਼ੇਰਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…