ਸੈਕਟਰ-69 ਵਿੱਚ ਮੁਫ਼ਤ ਮੈਡੀਕਲ ਤੇ ਅੱਖਾਂ ਦੀ ਜਾਂਚ ਦਾ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ:
ਲਾਇਨਜ਼ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਆਲ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-69 ਦੇ ਸਹਿਯੋਗ ਨਾਲ ਇੱਥੋਂ ਦੇ ਸੈਕਟਰ-69 ਵਿੱਚ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿੱਚ ਮੁਫ਼ਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸੈਕਟਰ-32, ਚੰਡੀਗੜ੍ਹ ਹਸਪਤਾਲ ਦੇ ਅੱਖਾਂ ਦੇ ਵਿਭਾਗ ਦੇ ਸਾਬਕਾ ਮੁਖੀ ਡਾਕਟਰ ਸੁਨੰਦਨ ਸੂਦ ਦੀ ਅਗਵਾਈ ਵਾਲੀ ਮੈਡੀਕਲ ਟੀਮ ਨੇ ਸੈਂਕੜੇ ਲੋਕਾਂ ਦੀ ਅੱਖਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਸੂਗਰ ਦੇ ਟੈਸਟ ਵੀ ਮੁਫ਼ਤ ਕੀਤੇ ਗਏ। ਡਾਕਟਰ ਸੂਦ ਨੇ ਕਿਹਾ ਕਿ 40 ਸਾਲ ਦੀ ਉਮਰ ਤੋਂ ਬਾਅਦ ਸੂਗਰ ’ਤੇ ਪੂਰੀ ਤਰ੍ਹਾਂ ਕੰਟਰੋਲ ਕਰਕੇ ਰੱਖਣਾ ਚਾਹੀਦਾ ਹੈ ਕਿਉਂਕਿ ਸੂਗਰ ਕਰਕੇ ਮਨੁੱਖ ਨੂੰ ਕਈ ਹੋਰ ਬਿਮਾਰੀਆਂ ਵੀ ਚਿੰਬੜ ਜਾਂਦੀਆਂ ਹਨ ਅਤੇ ਅੱਖਾਂ ਦੀ ਰੌਸ਼ਨੀ ’ਤੇ ਇਸ ਦਾ ਜ਼ਿਆਦਾ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਮਰੀਜ਼ਾਂ ਨੂੰ ਰੋਜ਼ਾਨਾ ਸ਼ਾਮ ਅਤੇ ਸਵੇਰੇ ਆਪਣੀਆਂ ਅੱਖਾਂ ਤਾਜ਼ੇ ਪਾਣੀ ਨਾਲ ਧੌਣ ਦੀ ਸਲਾਹ ਵੀ ਦਿੱਤੀ।
ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਲਲਿਤ ਬਹਿਲ, ਜਨਰਲ ਸਕੱਤਰ ਹਰੀਸ ਗੋਇਲ, ਪ੍ਰੋਜੈਕਟ ਚੇਅਰਮੈਨ ਸੰਜੀਵ ਗੁਪਤਾ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-69 ਦੇ ਪੈਟਰਨ ਤੇ ਸਮਾਜ ਸੇਵਕ ਸ੍ਰੀ ਐਚ.ਐਸ. ਗਰੇਵਾਲ ਤੇ ਅਜੀਤ ਸਿੰਘ ਸਰਵਾਰਾ, ਜੇ.ਐਸ. ਸਿੱਧੂ ਅਤੇ ਬੀ.ਐਸ. ਬੱਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …