nabaz-e-punjab.com

ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਸਪਲੀਮੈਂਟਰੀ ਨਿਊਟੇ੍ਰਸ਼ਨ ਸਕੀਮ ਤਹਿਤ 81 ਲੱਖ 54 ਹਜਾਰ ਰੁਪਏ ਖਰਚ ਕੀਤੇ ਜਾਣਗੇ: ਸਪਰਾ

ਸਪਲੀਮੈਂਟਰੀ ਨਿਊਟੇ੍ਰਸ਼ਨ ਸਕੀਮ ਤਹਿਤ 19 ਹਜਾਰ 318 ਬੱਚਿਆਂ ਨੂੰ ਦਿੱਤਾ ਪੌਸ਼ਟਿਕ ਆਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੌਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਭਲਾਈ ਨਾਲ ਸਬੰਧਤ ਸਕੀਮ ਅਧੀਨ ਜ਼ਿਲ੍ਹੇ ਵਿੱਚ ਗਰਭਵਤੀ ਮਾਵਾਂ ਅਤੇ ਛੋਟੀ ਉਮਰ ਦੇ ਬੱਚਿਆਂ ਨੂੰ ਪੌਸ਼ਟਿਕ ਅਹਾਰ ਦੇਣ ਲਈ ਸਪਲੀਮੈਂਟਰੀ ਨਿਊਟ੍ਰੇਸ਼ਨ ਪ੍ਰੋਗਰਾਮ ਤਹਿਤ ਇਸ ਸਾਲ 81 ਲੱਖ 54 ਹਜਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਕੁੱਲ 614 ਆਂਗਣਵਾੜੀ ਕੇਂਦਰ ਕੰਮ ਕਰ ਰਹੇ ਹਨ ਜਿਨ੍ਹਾਂ ਤੇ 614 ਆਂਗਣਵਾੜੀ ਵਰਕਰ ਤਾਇਨਾਤ ਹਨ ਅਤੇ ਇਸ ਤੋਂ ਇਲਾਵਾ 22 ਸੁਪਰਵਾਇਜ਼ਰ ਵੀ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਆਂਗਣਵਾੜੀ ਕੇਂਦਰਾਂ ਰਾਂਹੀ 19 ਹਜਾਰ 318 ਬੱਚੇ ਪੌਸ਼ਟਿਕ ਆਹਾਰ ਪ੍ਰਾਪਤ ਕਰ ਰਹੇ ਹਨ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਰਾਹੀਂ 6 ਮਹੀਨੇ ਤੋਂ 6 ਸਾਲਾਂ ਦੇ ਅਤੇ 28 ਹਜ਼ਾਰ 611, 6 ਮਹੀਨੇ ਤੋਂ 3 ਸਾਲਾਂ ਦੇ 12 ਹਜ਼ਾਰ 708 ਅਤੇ 3 ਤੋਂ 6 ਸਾਲ ਦੇ 6610 ਬੱਚਿਆਂ ਨੂੰ ਪੋਸਟਿਕ ਅਹਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇੰਝ ਹੀ 3 ਤੋਂ 6 ਸਾਲ ਦੇ ਬੱਚਿਆਂ ਨੂੰ 6 ਰੁਪਏ ਪ੍ਰਤੀ ਬੱਚਾ ਤੇ ਗਰਭਪਤੀ ਮਾਵਾਂ ਨੂੰ 7 ਰੁਪਏ ਪ੍ਰਤੀ ਮਾਂ, ਕੁਪੋਸਿਤ ਬੱਚਿਆਂ ਲਈ 9 ਰੁਪਏ ਪ੍ਰਤੀ ਬੱਚਿਆਂ ਨੂੰ ਸਪਲੀਮੈਂਟਰੀ ਨਿਊਟੀ੍ਰਏਸ਼ਨ ਸਕੀਮ ਅਧੀਨ ਫੀਡ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸਾਲ ਵਿੱਚ 300 ਦਿਨ ਪੋਸਟਿਕ ਅਹਾਰ ਜਿਸ ਵਿੱਚ ਗਿਜਾਈ ਵਸਤੂਆਂ ਵਿੱਚ ਦਲੀਆਂ, ਪੰਜੀਰੀ, ਮਿੱਠੇ ਚਾਵਲ ਦਿੱਤਾ ਜਾਂਦਾ ਹੈ ਤਾਂ ਜੋ ਬੱਚੇ ਸਿਹਤ ਪੱਖੋਂ ਤੰਦਰੁਸਤ ਰਹਿ ਸਕਣ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਤੇ ਨਰਸਿੰਗ ਮਦਰਜ਼ ਜਿਨ੍ਹਾਂ ਦੀ ਕੁੱਲ ਗਿਣਤੀ 8175 ਹੈ ਅਤੇ ਇਨ੍ਹਾਂ ’ਚੋਂ 5515 ਨੂੰ 300 ਦਿਨ 7 ਰੁਪਏ ਪ੍ਰਤੀ ਦਿਨ ਫੀਡ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਜਿਥੇ ਬੱਚਿਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਨੂੰ ਪੋਸਟਿਕ ਅਹਾਰ ਦੇਣ ਸਬੰਧੀ ਮਾਵਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਉਥੇ ਗਰਭਵਤੀ ਮਾਵਾਂ ਨੂੰ ਆਪਣੀ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜਿਲਾ੍ਹ ਸਿਹਤ ਵਿਭਾਗ ਰਾਹੀਂ ਗਰਭਵਤੀ ਮਾਵਾਂ ਦੀ ਰਜਿਸਟ੍ਰੇਸਨ ਨੁੰੂ 100 ਫੀਸਦੀ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਜ਼ਿਲ੍ਹੇ ’ਚ ਪਿੰਡ ਪੱਧਰ ਤੇ ਸੰਸਥਾਗਤ ਜਣੇਪਿਆਂ ਲਈ ਵੀ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਜੱਚਾ ਤੇ ਬੱਚਾ ਦੋਵੇ ਸੁਰੱਖਿਅਤ ਰਹਿ ਸਕਣ। ਇਸੇ ਤਰ੍ਹਾਂ ਜਨਨੀ ਸੁਰਕਸ਼ਾ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਕਰਾਉਣ ਤੇ ਮਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਰਾਸ਼ਟਰੀ ਬਾਲ ਸੁਰਕਸ਼ਾ ਕਲਿਆਣ ਸਕੀਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਜਾਂਦਾ ਹੈ ਅਤੇ ਜਿਸ ਲਈ ਮੁਬਾਇਲ ਹੈਲਥ ਟੀਮਾਂ ਬਣਾਈਆਂ ਗਈਆਂ ਜੋ ਕਿ ਬੱਚਿਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…