Share on Facebook Share on Twitter Share on Google+ Share on Pinterest Share on Linkedin ਮੁਸਲਿਮ ਰੀਤੀ ਰਿਵਾਜ਼ਾਂ ਅਨੁਸਾਰ ਲੋੜਵੰਦ ਲੜਕੀ ਦਾ ਨਿਕਾਹ ਕਰਵਾਇਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਸਤੰਬਰ: ਨੇੜਲੇ ਪਿੰਡ ਫਤਿਹਗੜ੍ਹ ਵਿਖੇ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਦੀ ਅਗਵਾਈ ਵਿਚ ਲੋੜਵੰਦ ਮੁਸਲਿਮ ਪਰਿਵਾਰ ਦੀ ਲੜਕੀ ਦਾ ਨਿਕਾਹ ‘ਮੇਜਰ ਦਾ ਵਿਹੜਾ’ ਵਿੱਚ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਨੇ ਰਾਮਪੁਰ ਚੁੰਨੀ ਕਲਾਂ ਤੋਂ ਆਈ ਬਰਾਤ ਦਾ ਸਵਾਗਤ ਧੂਮਧਾਮ ਨਾਲ ਕਰਦਿਆਂ ਮੁਸਲਿਮ ਰੀਤੀ ਰਿਵਾਜ਼ਾਂ ਅਨੁਸਾਰ ਲੜਕੀ ਦਾ ਨਿਕਾਹ ਕਰਵਾਇਆ। ਇਸ ਮੌਕੇ ਨਵ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦੇ ਹੋਏ ਸੁਖਜਿੰਦਰ ਸਿੰਘ ਮਾਵੀ ਨੇ ਕਿਹਾ ਕਿ ਟਰੱਸਟ ਵੱਲੋਂ ਸਮਾਜ ਸੇਵਾ ਦੀ ਆਰੰਭ ਕੀਤੀ ਲੜੀ ਤਹਿਤ ਹਰੇਕ ਮਹੀਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦਕਾਰਜ ਅਤੇ ਨਿਕਾਹ ਕਰਵਾਏ ਜਾਂਦੇ ਹਨ ਜਿਸ ਤਹਿਤ ਅੱਜ ਵੀ ਇੱਕ ਮੁਸਲਿਮ ਪਰਿਵਾਰ ਦੀ ਲੜਕੀ ਦਾ ਨਿਕਾਹ ਕਰਵਾਇਆ ਗਿਆ। ਇਸ ਦੌਰਾਨ ਮੌਲਵੀ ਨਿਜਾਮੁਦੀਨ ਮੁੱਲਾਂਪੁਰ ਨੇ ਜੋੜੇ ਨੂੰ ਨਿਕਾਹ ਪੜਾਉਣ ਦੀਆਂ ਰਸਮਾਂ ਅਦਾ ਕੀਤੀਆਂ ਉਪਰੰਤ ਸੁਖਜਿੰਦਰ ਮਾਵੀ ਵੱਲੋਂ ਲੜਕੀ ਨੂੰ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਮਾਨ ਵੀ ਭੇਂਟ ਕੀਤਾ। ਇਸ ਮੌਕੇ ਦਵਿੰਦਰ ਸਿੰਘ ਗੋਲਾ, ਅਮ੍ਰਿਤਪਾਲ ਸਿੰਘ ਪੰਚ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਹਰਬੰਸ ਖ਼ਾਨ, ਚਰਨਜੀਤ ਖ਼ਾਨ, ਤੇਜਾ ਖ਼ਾਨ, ਓਮਵੀਰ ਸਿੰਘ, ਡਾ.ਬਲਜੀਤ ਸਨੇਟਾ, ਸਿਮਰਨ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਮਾਵੀ ਨੇ ਦੱਸਿਆ ਕਿ 27 ਸਤੰਬਰ ਨੂੰ ਇੱਕ ਹੋਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਅਨੰਦਕਾਰਜ ਟਰੱਸਟ ਵੱਲੋਂ ਕਰਵਾਏ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ