Share on Facebook Share on Twitter Share on Google+ Share on Pinterest Share on Linkedin ਪੱਤਰਕਾਰ ਕੇਜੇ ਸਿੰਘ ਤੇ ਬਜ਼ੁਰਗ ਮਾਂ ਦੇ ਕਤਲ ਸਬੰਧੀ ਪੁਲੀਸ ਵੱਲੋਂ 4 ਵਿਅਕਤੀ ਰਾਊਂਡਅੱਪ ਸਾਹ ਲੈਣ ਵਾਲੀ ਨਾੜੀ ਕੱਟਣ ਨਾਲ ਹੋਈ ਕੇਜੇ ਦੀ ਮੌਤ, ਸਰੀਰ ’ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ 15 ਨਿਸ਼ਾਨ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਸਤੰਬਰ: ਸੀਨੀਅਰ ਪੱਤਰਕਾਰ ਕੇਜੇ ਸਿੰਘ ਅਤੇ ਉਨ੍ਹਾਂ ਦੀ ਬਜ਼ੁਰਗ ਮਾਂ ਬੀਬੀ ਗੁਰਚਰਨ ਕੌਰ ਕਤਲ ਕਾਂਡ ਸਬੰਧੀ ਮੁਹਾਲੀ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਚਾਰੇ ਵਿਅਕਤੀ ਕੇਜੇ ਦੇ ਨਜ਼ਦੀਕੀ ਰਿਸ਼ਤੇਦਾਰੀ ’ਚੋਂ ਹਨ। ਜਿਨ੍ਹਾਂ ਤੋਂ ਕਰਾਸ ਪੁੱਛਗਿੱਛ ਕੀਤੀ ਗਈ ਹੈ। ਹਾਲਾਂਕਿ ਪੁਲੀਸ ਨੇ ਮੁੱਢਲੀ ਪੁੱਛਗਿੱਛ ਮਗਰੋਂ ਤਿੰਨ ਜਣਿਆਂ ਨੂੰ ਛੱਡ ਦਿੱਤਾ ਹੈ ਪ੍ਰੰਤੂ ਇੱਕ ਵਿਅਕਤੀ ਹਾਲੇ ਵੀ ਪੁਲੀਸ ਹਿਰਾਸਤ ਵਿੱਚ ਹੈ। ਪੁਲੀਸ ਇਸ ਦੋਹਰੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਸਬੂਤ ਜੁਟਾਉਣ ਵਿੱਚ ਜੁਟੀ ਹੋਈ ਹੈ। ਇਸ ਸਬੰਧੀ ਐਸਐਸਪੀ ਕੁਲਦੀਪ ਸਿੰਘ ਚਾਹਲ ਦਾ ਕਹਿਣਾ ਹੈ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਇਸ ਕੇਸ ਨੂੰ ਸੁਲਝਾ ਲਿਆ ਜਾਵੇਗਾ। ਉਧਰ, ਅੱਜ ਸਰਕਾਰੀ ਹਸਪਤਾਲ ਵਿੱਚ ਤਿੰਨ ਸੀਨੀਅਰ ਡਾਕਟਰਾਂ ਦੇ ਮੈਡੀਕਲ ਬੋਰਡ ਵੱਲੋਂ ਮ੍ਰਿਤਕ ਦੇਹਾਂ ਦਾ ਪੋਸਟ ਮਾਰਟਮ ਕੀਤਾ ਗਿਆ। ਜਿਨ੍ਹੲਾਂ ਵਿੱਚ ਫੌਰੈਂਸਿਕ ਮਾਹਰ ਡਾ. ਕਰਮਜੀਤ ਸਿੰਘ ਅਤੇ ਮੈਡੀਸਨ ਦੇ ਡਾ. ਪਰਮਿੰਦਰਜੀਤ ਸਿੰਘ ਜਦੋਂ ਕਿ ਡਾ. ਮਨੋਹਰ ਲਾਲ ਅੱਜ ਡਿਊਟੀ ਡਾਕਟਰ ਸਨ। ਜਿਨ੍ਹਾਂ ਨੂੰ ਬੋਰਡ ਵਿੱਚ ਸ਼ਾਮਲ ਕਰਨਾ ਜ਼ਰੂਰੀ ਸੀ। ਇਹ ਜਾਣਕਾਰੀ ਐਸਐਮਓ ਡਾ. ਸੁਰਿੰਦਰ ਸਿੰਘ ਨੇ ਦਿੱਤੀ। ਉਂਜ ਉਨ੍ਹਾਂ ਦਾ ਕਹਿਣਾ ਸੀ ਕਿ ਹਾਲੇ ਤੱਕ ਉਨ੍ਹਾਂ ਨੂੰ ਪੋਸਟ ਮਾਰਟਮ ਰਿਪੋਰਟ ਨਹੀਂ ਮਿਲੀ ਹੈ। ਇਸੇ ਦੌਰਾਨ ਮੈਡੀਕਲ ਬੋਰਡ ਦੇ ਮੈਂਬਰ ਡਾ. ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਪੱਤਰਕਾਰ ਕੇਜੇ ਸਿੰਘ ਲਾਸ਼ ਬੂਰੀ ਤਰ੍ਹਾਂ ਤੇਜ਼ਧਾਰ ਹਥਿਆਰ ਹਮਲਾ ਕਰਕੇ ਵਿੰਨੀ ਹੋਈ ਸੀ। ਪੱਤਰਕਾਰ ਦੀ ਗਰਦਨ ਸਮੇਤ ਸਰੀਰ ਦੇ ਹੋਰਨਾਂ ਹਿੱਸਿਆਂ ’ਤੇ ਡੂੰਘੇ ਜ਼ਖ਼ਮਾਂ ਦੇ ਕਰੀਬ 15 ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਪੱਤਰਕਾਰ ਦੀ ਮੌਤ ਗਲੇ ਉੱਤੇ ਤੇਜ਼ਧਾਰ ਹਥਿਆਰ ਹਮਲਾ ਕਰਨ ਕਾਰਨ ਸਾਹ ਲੈਣ ਵਾਲੀ ਨਾੜੀ ਕੱਟ ਜਾਣ ਕਾਰਨ ਹੋਈ ਹੈ ਜਦੋਂ ਕਿ ਉਨ੍ਹਾਂ ਦੀ ਬਜ਼ੁਰਗ ਦੀ ਮਾਂ ਦੀ ਮੌਤ ਸਾਹ ਨਾ ਆਉਣ ਕਾਰਨ ਹੋਈ ਹੈ। ਯਾਨੀ ਕਿ ਮਾਂ ਨੂੰ ਬੜੀ ਬੇਰਹਿਮੀ ਨਾਲ ਗਲਾ ਘੋਟ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਡਾਕਟਰਾਂ ਅਨੁਸਾਰ ਬਜ਼ੁਰਗ ਮਾਂ ਦੇ ਸਰੀਰ ਉੱਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਪ੍ਰਕਿਰਿਆ ਦੌਰਾਨ ਵੀਡੀਓ ਗ੍ਰਾਫ਼ੀ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ