ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਸਤੰਬਰ:
ਪੰਜਾਬ ਸਿਖਿਆ ਵਿਭਾਗ ਮਨਿਸਟਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਜਿਲਾ ਮੁਹਾਲੀ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਇਕ ਮੰਗ ਪੱਤਰ ਏਡੀਸੀ ਚਰਨਦੇਵ ਸਿੰਘ ਮਾਨ ਨੂੰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਿੱਖਿਆ ਮੁਲਾਜ਼ਮਾਂ ਦਾ ਮੰਗ ਪੱਤਰ ਅਗਲੀ ਕਾਰਵਾਈ ਲਈ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਭੇਜਿਆ ਜਾਵੇਗਾ। ਰੋਸ ਰੈਲੀ ਵਿਚ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਸਮੂਹ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇ ਉਹਨਾਂ ਦੀਆਂ ਮੰਗਾਂ ਸਬੰਧੀ ਸਰਕਾਰ ਨੇ ਮੀਟਿੰਗ ਲਈ ਸਮਾਂ ਨਾ ਦਿੱਤਾ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਜਸਪਾਲ ਸਿੰਘ, ਮੁਲਾਜਮ ਆਗੂ ਤਰੁਨ ਚੱਡਾ, ਕਿਰਨ ਪ੍ਰਾਸਰ, ਜਸਵਿੰਦਰ ਸਿੰਘ, ਤਲਵਿੰਦਰ ਸਿੰਘ, ਅਨਿਲ ਕੁਮਾਰ, ਵਿਸਨੂੰ, ਗਗਨਦੀਪ ਕੌਰ, ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ, ਹਰਮਿਤ ਕੌਰ ਬੈਂਸ, ਜਸਵਿੰਦਰ ਕੌਰ, ਗੁਰਮੀਤ ਸਿੰਘ, ਸੁਨੀਤਾ, ਗੁਰਵਿੰਦਰ ਸਿੰਘ, ਓਂਕਾਰ, ਗਰੀਸ਼, ਰਾਜੇਸ ਕੁਮਾਰ, ਭਵਨਦੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…