ਮੇਜਰ ਬਚਨ ਸਿੰਘ ਯਾਦਗਾਰੀ ਟਰੱਸਟ ਨੇ ਕੀਤਾ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਸਤੰਬਰ:
ਇੱਥੋਂ ਦੇ ਨੇੜਲੇ ਪਿੰਡ ਫਤਹਿਗੜ੍ਹ ਵਿਖੇ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਵੱਲੋਂ ਚੇਅਰਮੈਨ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਦੀ ਅਗਵਾਈ ਵਿੱਚ ‘ਮੇਜਰ ਦਾ ਵਿਹੜਾ’ ਵਿੱਚ ਲੋੜਵੰਦ ਲੜਕੀ ਦਾ ਅਨੰਦਕਾਰਜ ਕਰਵਾਏ ਗਏ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਉਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਹਰ ਮਹੀਨੇ ਕਿਸੇ ਨਾ ਕਿਸੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਅਨੰਦਕਾਰਜ ਕਰਵਾਏ ਜਾਂਦੇ ਹਨ। ਜਿਸ ਵਿਚ ਨਵਵਿਆਹੀ ਧੀ ਨੂੰ ਅਸੀਰਵਾਦ ਦੇ ਤੌਰ ਤੇ ਘਰੇਲੂ ਵਰਤੋਂ ਵਾਲਾ ਲੋੜੀਂਦਾ ਸਮਾਨ ਵੀ ਦਿੱਤਾ ਜਾਂਦਾ ਹੈ ਤਾਂ ਜੋ ਧੀਆਂ ਨੂੰ ਲੋਕੀ ਬੋਝ ਸਮਝ ਕੇ ਕੁੱਖ ਵਿਚ ਕਤਲ ਨਾ ਕਰਾਊਣ ਤੇ ਨਾਲ ਹੀ ਉਨ੍ਹਾਂ ਇਹ ਉਪਰਾਲਾ ਅੱਗੇ ਵੀ ਜਾਰੀ ਰੱਖਣ ਦਾ ਭਰੋਸ਼ਾ ਦਿੱਤਾ। ਇਸ ਮੌਕੇ ਸੁਖਜਿੰਦਰ ਸਿੰਘ ਮਾਵੀ ਨੇ ਨਵਵਿਆਹੀ ਜੋੜੀ ਨੂੰ ਅਸ਼ੀਰਵਾਦ ਵੀ ਦਿੱਤਾ। ਇਸ ਮੌਕੇ ਸਤਨਾਮ ਸਿੰਘ, ਹਰਜਿੰਦਰ ਸਿੰਘ, ਸੁਖਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸਿਮਰਨ ਮਾਵੀ, ਤਲਵਿੰਦਰ ਸਿੰਘ, ਅਵਤਾਰ ਸਿੰਘ ਕੁਰਾਲ ਮਾਜਰਾ ਆਦਿ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…