Share on Facebook Share on Twitter Share on Google+ Share on Pinterest Share on Linkedin ਐਜੂਸਟਾਰ ਪਬਲਿਕ ਸਕੂਲ ਵਿੱਚ ਦੁਸਹਿਰੇ ਦਾ ਤਿਓਹਾਰ ਮਨਾਇਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਸਤੰਬਰ: ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਵਿਖੇ ਸਥਿਤ ਐਜੂਸਟਾਰ ਪਬਲਿਕ ਸਕੂਲ ਵਿੱਚ ਦੁਸਹਿਰੇ ਦਾ ਤਿਓਹਾਰ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰਾਵਣ ਦਾ ਪੁਤਲਾ ਸਾੜਿਆ ਗਿਆ। ਪ੍ਰਿੰਸੀਪਲ ਅਨੂ ਸ਼ਰਮਾ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਓਹਾਰ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਬੁਰਾਈਆਂ ਦਾ ਤਿਆਗ ਕਰਕੇ ਚੰਗਿਆਈਆਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰ.ਅਨੂ ਸ਼ਰਮਾ ਨੇ ਕਿਹਾ ਕਿ ਹੰਕਾਰ ਹੀ ਮਨੁੱਖ ਦੇ ਅੰਤ ਦਾ ਕਾਰਨ ਬਣਦਾ ਹੈ ਜਿਵੇਂ ਹੰਕਾਰੀ ਰਾਜੇ ਰਾਵਣ ਦੇ ਅੰਤ ਦਾ ਕਾਰਨ ਵੀ ਹੰਕਾਰ ਅਤੇ ਉਸ ਦੇ ਬੁਰੇ ਕਮਰ ਬਣੇ। ਇਸੇ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਲੰਕਾ ਦੇ ਰਾਜੇ ਰਾਵਣ ਦਾ ਪੁਤਲਾ ਤਿਆਰ ਕੀਤਾ ਅਤੇ ਅੰਤ ਵਿੱਚ ਰਾਵਣ ਦੇ ਪੁਤਲੇ ਨੂੰ ਸਾੜਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ