Share on Facebook Share on Twitter Share on Google+ Share on Pinterest Share on Linkedin ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀਆਂ ਭੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਯੂਥ ਆਫ਼ ਪੰਜਾਬ ਵੱਲੋਂ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਉੱਪਰ ਉਹਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਅਹਿੰਸਾ ਦੇ ਮਾਰਗ ਉਪਰ ਚਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਗਾਂਧੀ ਜੀ ਵੱਲੋਂ ਦਿੱਤੇ ਅਹਿੰਸਾ ਦੇ ਸੁਨੇਹੇ ਨੂੰ ਪੂਰੀ ਦੁਨੀਆਂ ਵਿਚ ਫੈਲਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੇ ਦੇਸ਼ ਨੂੰ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦਿਤਾ। ਸ਼ਾਸਤਰੀ ਜੀ ਨੇ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ। ਇਹ ਦੋਵੇੱ ਸਖਸੀਅਤਾਂ ਹੀ ਪੂਜਣਯੋਗ ਸਨ। ਇਸ ਮੌਕੇ ਗੁਰਜੀਤ ਮਾਮਾ ਮਟੌਰ, ਸਾਹਿਲ ਖੇੜਾ, ਅਮਰ ਬੈਦਵਾਨ, ਨੋਨਾ ਬੈਦਵਾਨ, ਸਲੀਮ ਖਾਨ, ਅਸੀਸ, ਮਨਿੰਦਰ ਨਾਭਾ, ਮਨੀ ਮਟੌਰ, ਬਿੱਟੂ ਖਾਨ, ਰੋਹਿਤ ਧਵਨ, ਅਮੁਲ ਸਹੋਰ, ਰਤਨ, ਵਿੱਕੀ ਮਟੌਰ, ਆਸੂ, ਨਰਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ