Share on Facebook Share on Twitter Share on Google+ Share on Pinterest Share on Linkedin ਦੋਆਬਾ ਕਾਲਜ ਨੇੜੇ ਬੱਸ ਤੇ ਕਾਰ ਦੀ ਟੱਕਰ ਵਿੱਚ ਇੱਕ ਜ਼ਖ਼ਮੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਅਕਤੂਬਰ: ਦੋਆਬਾ ਕਾਲਜ ਨੇੜੇ ਹੋਏ ਇੱਕ ਸੜਕ ਹਾਦਸੇ ਵਿਚ ਕਾਰ ਤੇ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਖਰੜ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਇਕੱਤਰ ਜਾਣਕਾਰੀ ਕਰਨ ਨਾਮਕ ਵਿਅਕਤੀ ਆਪਣੀ ਇਨੋਵਾ ਗੱਡੀ ਪੀ.ਬੀ 65 ਡਬਲਿਊ 5058 ਰਾਂਹੀ ਜਲੰਧਰ ਤੋਂ ਚੰਡੀਗੜ੍ਹ ਜਾ ਰਿਹਾ ਸੀ ਜਿਸ ਦੀ ਸਾਹਮਣੇ ਤੋਂ ਓਵਰਟੇਕ ਕਰ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬਸ ਪੀ.ਬੀ 10 ਐਫ.ਐਫ 2309 ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਤੇ ਕਾਰ ਚਾਲਕ ਨੂੰ ਬਾਹਰ ਕੱਢਣ ਲਈ ਮੌਕੇ ਤੇ ਪਹੁੰਚੀ ਪੁਲਿਸ ਨੇ ਕਰੇਨ ਦੀ ਮੱਦਦ ਨਾਲ ਭਾਰੀ ਮੁਸ਼ੱਕਤ ਮਗਰੋਂ ਬਾਹਰ ਕੱਢਿਆ, ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਖਰੜ ਵਿਖੇ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਬੱਸ ਚਾਲਕ ਮੌਕੇ ਤੋਂ ਭੱਜ ਗਿਆ। ਇਸ ਸਬੰਧੀ ਖਰੜ ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ਵਿਚ ਲੈਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ