ਅਮਰੀਕਾ ਵਿੱਚ 95 ਫੀਸਦੀ ਅੰਕ ਲੈਣ ਵਾਲੀ ਕਿਰਨਜੀਤ ਕੌਰ ਦਾ ਵਿਸ਼ੇਸ਼ ਸਨਮਾਨ

ਅਮਰੀਕਾ ਵਿੱਚ 95 ਫੀਸਦੀ ਅੰਕ ਲੈਣ ਵਾਲੀ ਕਿਰਨਜੀਤ ਕੌਰ ਦਾ ਵਿਸ਼ੇਸ਼ ਸਨਮਾਨ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਅਕਤੂਬਰ:
ਨਜਦੀਕੀ ਪਿੰਡ ਕਰਤਾਰਪੁਰ ਦੀ ਅਮਰੀਕਾ ਵਾਸੀ ਕਿਰਨਜੀਤ ਕੌਰ ਨੇ ਨਰਸਿੰਗ ’ਚੋਂ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਿੰਡ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਿਰਨਜੋਤ ਕੌਰ ਦੇ ਪਿਤਾ ਜਸਬੀਰ ਸਿੰਘ ਚੰਡੀਗੜ੍ਹ ਪੁਲੀਸ ਤੋਂ ਬਤੌਰ ਹੌਲਦਾਰ ਰਿਟਾਇਰ ਹੋਏ ਸਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਬੀਰ ਸਿੰਘ ਨੇ ਦੱਸਿਆ ਕਿ ਕਿਰਨਜੀਤ ਕੌਰ ਨੇ ਨਰਸਿੰਗ ਕਾਜਲ ਕਲੋਵਿਸ (ਕੈਲੇਫੋਰਨੀਆ) ਤੋਂ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਨਰਸਿੰਗ ਦਾ ਡਿਪਲੋਮਾ ਹਾਸਲ ਕੀਤਾ ਹੈ। ਨਰਸਿੰਗ ਕਾਲਜ ਵੱਲੋਂ ਕਿਰਨਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ। ਕਿਰਨਜੀਤ ਕੌਰ ਦੇ ਪਾਸ ਹੋਣ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਪਹਿਲਾਂ ਵੀ ਕਿਰਨਜੀਤ ਕੌਰ ਪੜ੍ਹਾਈ ਵਿੱਚ ਕਾਫੀ ਹੁਸ਼ਿਆਰ ਸੀ ਅਤੇ ਹਰੇਕ ਸਾਲ ਚੰਗੇ ਅੰਕ ਲੈ ਕੇ ਪਾਸ ਹੁੰਦੀ ਰਹੀ ਹੈ।

Load More Related Articles
Load More By Nabaz-e-Punjab
Load More In International

Check Also

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ ਮੁੱਖ…