ਸੀਬੀਐਸਈ ਅਧੀਨ ਸਕੂਲਾਂ ਦੇ ਚਾਰ ਰਾਜਾਂ ਦੇ ਵਿਦਿਆਰਥੀਆਂ ਦੇ ਕਬੱਡੀ ਮੁਕਾਬਲੇ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਸੀਬੀਐਸਈ ਵੱਲੋਂ ਕਰਵਾਏ ਜਾ ਰਹੇ 18ਵੇੱ ਕਬੱਡੀ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਸੈਕਟਰ-92 ਵਿੱਚ ਸਥਿਤ ਗੁਰੂ ਨਾਨਕ ਫਾਉਂਡੇਸ਼ਨ ਸਕੂਲ ਵਿਖੇ ਕੀਤੀ ਗਈ। ਚਾਰ ਦਿਨ ਚੱਲਣ ਵਾਲੇ ਇਸ ਆਯੋਜਨ ਦਾ ਰਸਮੀ ਉਦਘਾਟਨ ਸਮਾਗਮ ਦੇ ਮੁੱਖ ਮਹਿਮਾਨ ਅਤੇ ਸੀਬੀਐਸਈ ਦੇ ਸੰਯੁਕਤ ਡਾਇਰੈਕਟਰ ਸ੍ਰੀ ਪੁਸ਼ਕਰ ਵੋਹਰਾ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ। ਇਹਨਾਂ ਮੁਕਾਬਲਿਆਂ ਵਿੱਚ ਚੰਡੀਗੜ੍ਹ, ਹਰਿਆਣਾ, ਪੰਜਾਬ ਅਤੇ ਹਿਮਾਚਲ ਦੇ 35 ਸਕੂਲਾਂ ਦੀਆਂ ਕਬੱਡੀ ਟੀਮਾਂ ਦੇ ਖਿਡਾਰੀ ਭਾਗ ਲੈ ਰਹੇ ਸਨ। ਉਦਘਾਟਨੀ ਸਮਾਗਮ ਦੌਰਾਨ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵੀ ਸੰਬੋਧਨ ਕੀਤਾ। ਕਬੱਡੀ ਮੁਕਾਬਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲੜਕੀ ਦੀ ਕਬੱਡੀ ਦਾ ਮੁਕਾਬਲੇ ਆਕਰਸ਼ਣ ਦਾ ਕੇਂਦਰ ਰਹੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…