ਸੈਕਟਰ-70 ਦੇ ਪਾਰਕ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਉਣ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਬਾਬਾ ਗਾਜੀ ਦਾਸ ਕਲੱਬ ਕੁਰਾਲੀ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਮਿਲਕੇ ਚਲਾਈ ਜਾ ਰਹੀ ਵਾਤਾਵਰਣ ਬਚਾਓ ਮੁਹਿੰਮ ਤਹਿਤ ਵੱਖ ਵੱਖ ਥਾਂਵਾਂ ਉਪਰ ਪੌਦੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਬਾਬਾ ਗਾਜੀ ਦਾਸ ਕਲੱਬ ਵੱਲੋਂ ਅੱਜ ਸਥਾਨਕ ਸੈਕਟਰ-70 ਦੇ ਪਾਰਕ ਵਿੱਚ ਇਲਾਕੇ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੇ ਸਹਿਯੋਗ ਨਾਲ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਮੁੱਖ ਸਲਾਹਕਾਰ ਅਤੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਨੇ ਦਸਿਆ ਕਿ ਸੈਕਟਰ 70 ਦੇ ਪਾਰਕ ਵਿਚ ਨਿੰਮ, ਪਿੱੱਪਲ, ਤ੍ਰਿਵੇਣੀ ਅਤੇ ਹੋਰ ਵੱਖ ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂ ਦਾਰ ਪੌਦੇ ਲਗਾਏ ਗਏ। ਉਹਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ ਅਤੇ ਪੌਦੇ ਸਾਨੂੰ ਆਕਸੀਜਨ ਦਿੰਦੇ ਹਨ। ਉਹਨਾਂ ਕਿਹਾ ਕਿ ਪਿੱਪਲ ਦਾ ਰੁੱਖ ਤਾਂ 24 ਘੰਟੇ ਆਕਸੀਜਨ ਦਿੰਦਾ ਹੈ। ਉਹਨਾਂ ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਜਿਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਸਹਿਯੋਗ ਦਿੱਤਾ ਹੈ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਾਉਣ ਨਾਲ ਵਾਤਾਵਰਣ ਸਾਫ ਸੁਥਰਾ ਰਹਿੰਦਾ ਹੈ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਗੁਲਮੋਹਰ ਦਾ ਪੌਦਾ ਲਗਾਇਆ ਅਤੇ ਪੌਦੇ ਲਗਾਉਣ ਲਈ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਇਹਨਾਂ ਪੌਦਿਆਂ ਦੀ ਇਲਾਕਾ ਵਾਸੀ ਉਚਿਤ ਦੇਖਭਾਲ ਕਰਨਗੇ। ਇਸ ਮੌਕੇ ਸੈਕਟਰ-70 ਦੇ ਵਸਨੀਕ ਅਤੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…