nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸੁਚੱਜੀ ਖਰੀਦ ਸਬੰਧੀ ਚੈਕਿੰਗ ਅੱਜ ਤੋਂ

ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਵਚਨਬੱਧ: ਬੀ.ਕੇ. ਉੱਪਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਅਕਤੂਬਰ:
ਵਿਜੀਲੈਂਸ ਬਿਊਰੋ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਕੱਲ੍ਹ ਸਨੀਵਾਰ ਤੋਂ ਅਚਨਚੇਤ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਸਾਉਣੀ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਹੱਥੋਂ ਕਿਸੇ ਵੀ ਤਰਾਂ ਦੀ ਸਮੱਸਿਆ ਤੋਂ ਬਚਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਵੱਖ-ਵੱਖ ਰੇਜਾਂ ਦੇ ਐਸ.ਐਸ.ਪੀ., ਡੀ.ਐਸ.ਪੀਜ਼ ਅਤੇ ਹੋਰ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮੰਡੀਆਂ ਵਿਚ ਝੋਨੇ ਦੀ ਸੀਜ਼ਨ ਦੀ ਸਮਾਪਤੀ ਤੱਕ ਅਚਨਚੇਤੀ ਦੌਰੇ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਜਾਣਕਾਰੀ ਲੈਂਦੇ ਰਹਿਣ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕੋਈ ਤਕਲੀਫ਼ ਨਾ ਆਵੇ। ਝੋਨੇ ਦੀ ਨਿਰਵਿਘਨ ਖਰੀਦ ਲਈ ਕੀਤੀ ਪੇਸ਼ਬੰਦੀ ਬਾਰੇ ਉਨਾਂ ਕਿਹਾ ਕਿ ਇਨਾਂ ਪੜਤਾਲੀਆ ਟੀਮਾਂ ਦੇ ਨਾਲ ਸਬੰਧਤ ਖੁਰਾਕ ਤੇ ਵੰਡ ਵਿਭਾਗ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵੀ ਨਾਲ ਰਹਿਣਗੇ ਤਾਂ ਜੋ ਬਿਹਤਰ ਨਿਗਰਾਨੀ ਕੀਤੀ ਜਾ ਸਕੇ ਅਤੇ ਦਰਪੇਸ਼ ਸਮੱਸਿਆ ਨੂੰ ਮੌਕੇ ‘ਤੇ ਹੀ ਹੱਲ ਕਰਵਾਇਆ ਜਾ ਸਕੇ।
ਸ੍ਰੀ ਉੱਪਲ ਨੇ ਕਿਹਾ ਕਿ ਜਾਂਚ ਟੀਮਾਂ ਨੂੰ ਆਖਿਆ ਗਿਆ ਹੈ ਕਿ ਜੇਕਰ ਕਿਸੇ ਮੰਡੀ ਵਿਚ ਖਰੀਦ, ਅਦਾਇਗੀ, ਲਿਫਟਿੰਗ, ਬਾਰਦਾਨੇ ਜਾਂ ਬੁਨਿਆਦੀ ਸਹੂਲਤਾਂ ਸਬੰਧੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਸ ਬਾਰੇ ਪੜਤਾਲੀਆ ਰਿਪੋਰਟ ਭੇਜੀ ਜਾਵੇ। ਇਸ ਸਬੰਧੀ ਉਹ ਜਿੰਮੀਦਾਰਾਂ ਤੇ ਆੜਤੀਆਂ ਤੋਂ ਉਨਾਂ ਦੀ ਰਾਇ ਵੀ ਲੈਣ। ਵਿਜੀਲੈਂਸ ਮੁਖੀ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖਰੀਦ ਵਿਚ ਕਿਧਰੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੀ ਸਮੱਸਿਆਂ ਜਾਂ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ’ਤੇ ਕਿਸੇ ਵੀ ਸਮੇਂ ਬੇਝਿਜਕ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…