ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਘਰਾਂ ਵਿੱਚ ਧਾਰਮਿਕ ਸਮਾਗਮਾਂ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਮੁਹਾਲੀ ਸ਼ਹਿਰ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਅੱਜ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਗੁਰੂ ਘਰਾਂ ਵਿੱਚ ਸਵੇਰ ਤੋਂ ਹੀ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਵੱਖ ਵੱਖ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਕਥਾਵਾਚਕ ਅਤੇ ਵਿਦਵਾਨ ਮਨੋਹਰ ਕੀਰਤਨ, ਕਥਾ, ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਧਰ, ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਖ ਵੱਖ ਗੁਰੂ ਘਰਾਂ ਨੂੰ ਬਹੁਤ ਸੋਹਣਾ ਸਜਾਇਆ ਗਿਆ ਹੈ। ਇਸ ਮੌਕੇ ਗੁਰੂ ਘਰਾਂ ਵਿੱਚ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ ਅਤੇ ਵੱਡੀ ਗਿਣਤੀ ਸੰਗਤਾਂ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਸਨ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …