ਐਸਡੀਐਮ ਵੱਲੋਂ ਕਿਸਾਨਾਂ ਨੂੰ ਪਰਾਲੀ ਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਅਕਤੂਬਰ:
ਖਰੜ ਦੀ ਐਸ.ਡੀ.ਐਮ.ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਦਬਾਓ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ। ਉਹ ਅੱਜ ਪਿੰਡ ਘੜੂੰਆਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਲਗਾਏ ਬਲਾਕ ਪੱਧਰੀ ਕੈਂਪ ਵਿਚ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਐਸਡੀਐਮ ਸ੍ਰੀਮਤੀ ਬਰਾੜ ਨੇ ਕਿਹਾ ਕਿ ਪਰਾਲੀ, ਰਹਿੰਦ ਖੂੰਹਦ ਨਾ ਸਾੜਨ ਕਿਸਾਨ ਖੇਤੀਬਾੜੀ ਵਿਭਾਗ ਦਾ ਮਾਹਿਰਾਂ ਤੋਂ ਸਲਾਹ ਲੈ ਸਕਦੇ ਹਨ।
ਜ਼ਿਲ੍ਹਾ ਮੁਹਾਲੀ ਦੇ ਮੁੱਖ ਖੇਤੀਬਾੜੀ ਅਫਸਰ ਡਾ. ਪਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ, ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਹੋਣ ਵਾਲੇ ਨੁਕਸਾਨ ਸਬੰਧੀ ਦੱਸਿਆ ਕਿ ਜੇਕਰ ਅਸੀ ਰਹਿੰਦ ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਦੇ ਹਾਂ ਤਾਂ ਪ੍ਰਦੂਸ਼ਣ ਫੈਲਦਾ ਹੈ ਜੋ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਅਤੇ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਓ ਸ਼ਕਤੀ ਵੀ ਵੱਧ ਜਾਂਦੀ ਹੈ ਅਤੇ ਕੀੜੇ ਮਕੌੜੇ ਜੋ ਫਸਲਾਂ ਦੇ ਮਿੱਤਰਾਂ ਕੀੜੇ ਹੁੰਦੇ ਹਨ ਉਹ ਵੀ ਖਤਮ ਹੋ ਜਾਂਦੇ ਹਨ। ਕੇ.ਵੀ.ਕੇ.ਦੇ ਡਾ. ਪ੍ਰਿਅੰਕਾ ਨੇ ਹਾੜ੍ਹੀ ਦੀਆਂ ਫਸਲਾਂ ਅਤੇ ਪ੍ਰਭਮਨਿੰਦਰ ਡਿਪਟੀ ਪੀ.ਡੀ. ਨੇ ਆਤਮਾ ਦੀਆਂ ਸਕੀਮਾਂ ਬਾਰੇ ਜ਼ਿਮੀਦਾਰਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਸੁੱਚਾ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਖੇਤਾਂ ਦੀ ਮਿੱਟੀ ਦੀ ਪਰਖ ਅਤੇ ਖਾਤਾਂ ਦੀ ਵਰਤੋਂ ਬਾਰੇ ਦੱਸਿਆ।
ਡਾ. ਜਗਦੀਪ ਸਿੰਘ ਪੱਡਾ ਨੇ ਕਣਕ ਦੀ ਫਸਲ ਦੀ ਬਿਜਾਈ ਤੋਂ ਲੈ ਕੇ ਕਟਾਈ ਤੱਕ ਸਾਂਭ ਸੰਭਾਲ ਬਾਰੇ ਦੱਸਿਆ। ਬਲਾਕ ਖੇਤੀਬਾੜੀ ਅਫਸਰ ਡਾ. ਪ੍ਰਦੀਪ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਠਾਉਣ, ਇਸ ਮੌਕੇ ਡਾ. ਅਮਰਜੀਤ ਸਿੰਘ, ਡਾ. ਕ੍ਰਿਸ਼ਨਾ ਚੰਦ, ਉੁਪ ਨਰੀਖਕ ਸੁਖਜੀਤ ਕੌਰ, ਗੁਰਚਰਨ ਸਿੰਘ, ਹਰਚੰਦ ਸਿੰਘ ਏ.ਐਸ.ਆਈ., ਜਰਨੈਲ ਸਿੰਘ, ਅਮਰਜੀਤ ਸਿੰਘ, ਜੋਰਾ ਸਿੰਘ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ ਮੇਹਰ ਸਿੰਘ ਥੇੜੀ, ਸਮਸ਼ੇਰ ਸਿੰਘ ਘੜੂੰਆਂ, ਸਮੇਤ ਹੋਰ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…