Share on Facebook Share on Twitter Share on Google+ Share on Pinterest Share on Linkedin ਟਰੈਫਿਕ ਲਾਈਟ ਚੌਂਕ ਫੇਜ਼-7 ਤੋਂ ਅੰਬ ਸਾਹਿਬ ਵੱਲ ਜਾਂਦੀ ਸੜਕ ’ਤੇ ਸਟਰੀਟ ਲਾਈਟਾਂ ਖਰਾਬ ਹੋਣ ਕਾਰਨ ਸ਼ਰਧਾਲੂ ਪ੍ਰੇਸ਼ਾਨ ਕਾਂਗਰਸ ਘਾਹ ਦੀ ਸਫਾਈ ਕਰਵਾ ਕੇ ਫੁੱਟਪਾਥ ਦੀ ਹਾਲਤ ਸੁਧਾਰੀ ਜਾਵੇ: ਭਾਈ ਜਤਿੰਦਰਪਾਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ: ਇੱਥੋਂ ਦੇ ਫੇਜ਼-7 ਸਥਿਤ ਅੰਬਾਂ ਵਾਲਾ ਟਰੈਫ਼ਿਕ ਲਾਈਨ ਚੌਂਕ ਤੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੂੰ ਜਾਂਦੀ ਮੁੱਖ ਸੜਕ ਉੱਪਰ ਲੱਗੀਆਂ ਸਟਰੀਟ ਲਾਈਟਾਂ ਖਰਾਬ ਹਨ। ਜਿਸ ਕਾਰਨ ਰਾਤ ਸਮੇਂ ਇਸ ਸੜਕ ਉੱਪਰ ਹਨੇਰਾ ਹੀ ਛਾਇਆ ਹੁੰਦਾ ਹੈ। ਹਨੇਰੇ ਕਾਰਨ ਸ਼ਰਧਾਲੂਆਂ ਨੂੰ ਰਾਤ ਸਮੇਂ ਸੜਕ ਤੋਂ ਲੰਘਣ ਲੱਗਿਆ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਹਨੇਰੇ ਦਾ ਲਾਭ ਉਠਾ ਕੇ ਸ਼ਰਾਰਤੀ ਅਨਸਰ ਕਦੇ ਵੀ ਕੋਈ ਵਾਰਦਾਤ ਕਰ ਸਕਦੇ ਹਨ। ਇਸ ਸਬੰਧੀ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਸੜਕ ਉਪਰ ਲੱਗੀਆਂ ਸਟਰੀਟ ਲਾਈਟਾਂ ਨਾ ਜਗਣ ਕਾਰਨ ਸਵੇਰੇ ਅੰਮ੍ਰਿਤ ਵੇਲੇ ਅਤੇ ਰਾਤ ਸਮੇ ਗੁਰਦੁਆਰਾ ਅੰਬ ਸਾਹਿਬ ਜਾਣ ਵਾਲੇ ਸ਼ਰਧਾਲੂ ਬਹੁਤ ਪ੍ਰੇਸ਼ਾਨ ਹੁੰਦੇ ਹਨ। ਇਸ ਤੋਂ ਇਲਾਵਾ ਸੜਕ ਦੇ ਕਿਨਾਰਿਆਂ ’ਤੇ ਬਹੁਤ ਭਾਰੀ ਮਾਤਰਾ ਵਿੱਚ ਕਾਂਗਰਸ ਘਾਹ ਵੀ ਉਗਿਆ ਹੋਇਆ ਹੈ। ਸੜਕ ਦੇ ਕਿਨਾਰੇ ਬਣਿਆ ਫੁੱਟਪਾਥ ਵੀ ਕਈ ਥਾਵਾਂ ਤੋਂ ਟੁੱਟ ਚੁੱਕਿਆ ਹੈ, ਜਿਸ ਕਾਰਨ ਇੱਥੇ ਚੱਲਣਾ ਵੀ ਮੁਸ਼ਕਲ ਹੋ ਗਿਆ ਹੈ। ਉਹਨਾਂ ਕਿਹਾ ਕਿ ਫੇਜ਼-7 ਦੇ ਅੰਬ ਵਾਲਾ ਚੌਂਕ ਤੋਂ ਗੁਰਦੁਆਰਾ ਅੰਬ ਸਾਹਿਬ ਨੂੰ ਜਾਂਦੀ ਸੜਕ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੀ ਹੈ। ਉਹਨਾਂ ਦੋਸ਼ ਲਗਾਇਆ ਕਿ ਸਟਰੀਟ ਲਾਈਟਾਂ ਠੀਕ ਕਰਨ ਅਤੇ ਕਾਂਗਰਸ ਘਾਹ ਦੀ ਸਫਾਈ ਕਰਕੇ ਫੁੱਟਪਾਥ ਦੀ ਰਿਪੇਅਰ ਕਰਨ ਵੱਲ ਪ੍ਰਸ਼ਾਸਨ ਵੱਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਮੰਗ ਕੀਤੀ ਕਿ ਇਸ ਸੜਕ ਉੱਪਰ ਸਟਰੀਟ ਲਾਈਟਾਂ ਠੀਕ ਕੀਤੀਆਂ ਜਾਣ, ਕਾਂਗਰਸ ਘਾਹ ਦੀ ਸਫਾਈ ਕਰਕੇ ਫੁੱਟਪਾਥ ਦੀ ਰਿਪੇਅਰ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ