ਸੈਕਟਰ-68 ਵਿੱਚ ਆਵਾਰਾ ਪਸ਼ੂਆਂ ਨੂੰ ਨੱਥ ਪਾਈ ਜਾਵੇ: ਬੌਬੀ ਕੰਬੋਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਮੁਹਾਲੀ ਨਗਰ ਨਿਗਮ ਦੇ ਕੌਂਸਲਰ ਬੌਬੀ ਕੰਬੋਜ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੈਕਟਰ-68 ਵਿੱਚ ਫਿਰਦੇ ਆਵਾਰਾ ਪਸ਼ੂਆਂ ਨੂੰ ਕਾਬੂ ਕੀਤਾ ਜਾਵੇ। ਅੱਜ ਇੱਥੇ ਜਾਰੀ ਬਿਆਨ ਵਿੱਚ ਕੌਂਸਲਰ ਬੌਬੀ ਕੰਬੋਜ ਨੇ ਕਿਹਾ ਕਿ ਸੈਕਟਰ-68 ਵਿੱਚ ਆਵਾਰਾ ਪਸ਼ੂ ਬਹੁਤ ਹੀ ਵੱਡੀ ਗਿਣਤੀ ਵਿੱਚ ਫਿਰਦੇ ਹਨ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਆਵਾਰਾ ਪਸ਼ੂ ਲੋਕਾਂ ਦੇ ਘਰਾਂ ਅੱਗੇ ਗੰਦਗੀ ਫੈਲਾ ਦਿੰਦੇ ਹਨ ਅਤੇ ਇਹਨਾਂ ਆਵਾਰਾ ਪਸ਼ੂਆਂ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ ਪਰ ਫਿਰ ਵੀ ਸਬੰਧਤ ਵਿਭਾਗ ਦੇ ਅਧਿਕਾਰੀ ਇਹਨਾਂ ਆਵਾਰਾ ਪਸ਼ੂਆਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਨੇੜਲੇ ਪਿੰਡਾਂ ਦੇ ਕਈ ਵਿਅਕਤੀ ਆਪਣੇ ਦੁਧਾਰੂ ਪਸ਼ੂ ਵੀ ਇਸ ਇਲਾਕੇ ਵਿੱਚ ਖੁੱਲੇ ਛੱਡ ਦਿੱਤੇ ਜਾਂਦੇ ਹਨ ਜੋ ਕਿ ਇਸ ਇਲਾਕੇ ਵਿੱਚ ਕਾਫੀ ਗੰਦਗੀ ਫੈਲਾਉੱਦੇ ਹਨ। ਜੇ ਇਹਨਾਂ ਵਿਅਕਤੀਆਂ ਨੂੰ ਆਵਾਰਾ ਪਸ਼ੂ ਛੱਡਣ ਤੋਂ ਰੋਕਿਆ ਜਾਵੇ ਤਾਂ ਇਹ ਵਿਅਕਤੀ ਝਗੜਾ ਕਰਨ ਲੱਗ ਜਾਂਦੇ ਹਨ। ਇਹਨਾਂ ਵਿਅਕਤੀਆਂ ਵਿਰੁੱਧ ਪ੍ਰਸ਼ਾਸਨਿਕ ਅਧਿਕਾਰੀ ਵੀ ਕੋਈ ਕਾਰਵਾਈ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਆਵਾਰਾ ਪਸ਼ੂਆਂ ਖ਼ਿਲਾਫ਼ ਕਾਰਵਾਈ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…