ਡੀਸੀ ਦਫ਼ਤਰ ਇੰਪਲਾਈਜ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਵਿਰੁੱਧ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਡੀ ਸੀ ਦਫ਼ਤਰ ਇੰਪਲਾਈਜ ਯੂਨੀਅਨ ਦੀ ਇੱਕ ਮੀਟਿੰਗ ਜ਼ਿਲ੍ਹਾ ਸੈਕਟਰੀਏਟ ਵਿੱਚ ਹੋਈ। ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼, ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਸਰਕਾਰੀ ਮੁਲਾਜਮਾਂ ਨੂੰ ਇੱਕ ਤਰ੍ਹਾਂ ਦਿਹਾੜੀਦਾਰ ਕਾਮੇ ਵੀ ਬਣਾ ਕੇ ਰੱਖ ਦਿਤਾ ਹੈ। ਪਹਿਲੀ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਨਾ ਤਾਂ ਪੈਨਸ਼ਨ ਦਾ ਲਾਭ ਦਿੱਤਾ ਗਿਆ ਹੈ ਨਾ ਹੀ ਹੋਰ ਭੱਤੇ ਤੇ ਸਹੂਲਤਾਂ ਦਿਤੀਆਂ ਗਈਆਂ ਹਨ ਨਾ ਹੀ ਇਹਨਾਂ ਨੂੰ ਮੁਲਾਜਮ ਦੀ ਮੌਤ ਹੋਣ ਤੇ ਵਾਰਸਾਂ ਨੂੰ ਨੌਕਰੀ ਦੇਣ ਦੀ ਸਹੂਲਤ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਾਲ ਇਹ ਹੈ ਕਿ ਇਹ ਸਰਕਾਰ ਨਵੇੱ ਭਰਤੀ ਹੋਏ ਡਾਕਟਰਾਂ ਨੂੰ ਸਿਰਫ਼ 15 ਹਜ਼ਾਰ ਤਨਖ਼ਾਹ ਦੇ ਰਹੀ ਹੈ ਜਦੋਂ ਕਿ ਪੀਸੀਐਸ ਅਧਿਕਾਰੀਆਂ ਨੂੰ ਸਿਰਫ 10,700 ਰੁਪਏ ਪ੍ਰਤੀ ਮਹੀਨਾ ਹੀ ਦਿੱਤੇ ਜਾ ਰਹੇ ਹਨ। ਇਹਨਾਂ ਮੁਲਾਜ਼ਮਾਂ ਨੂੰ 15 ਸਾਲ ਬਾਅਦ ਇੰਕਰੀਮੈਂਟ ਵੀ ਨਹੀਂ ਮਿਲ ਰਿਹਾ। ਇਹਨਾਂ ਮੁਲਾਜ਼ਮਾਂ ਨੂੰ ਨਿਕੀ ਜਿਹੀ ਗੱਲ ਉਪਰ ਹੀ ਫਾਰਗ ਕਰ ਦਿਤਾ ਜਾਂਦਾ ਹੈ। ਉਹਨਾਂ ਕਿਹਾ ਕਿ ਕੇਰਲ ਅਤੇ ਤਮਿਲਨਾਡੂ ਵਿੱਚ ਸਰਕਾਰੀ ਮੁਲਾਜਮਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਸਰਕਾਰੀ ਮੁਲਾਜਮਾਂ ਤੋਂ ਸਰਕਾਰ ਸਹੂਲਤਾਂ ਹੀ ਖੋਹ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਜਲੰਧਰ ਵਿਖੇ 14 ਅਕਤੂਬਰ ਨੂੰ ਕੀਤੀ ਜਾਣ ਵਾਲੀ ਰੈਲੀ ਵਿਚ ਮੁਹਾਲੀ ਜ਼ਿਲ੍ਹੇ ਤੋਂ ਵੱਡੀ ਗਿਣਤੀ ਸਰਕਾਰੀ ਮੁਲਾਜ਼ਮ ਹਿਸਾ ਲੈਣਗੇ। ਇਸ ਮੌਕੇ ਯੂਨੀਅਨ ਦੀ ਮੁਹਾਲੀ ਇਕਾਈ ਦੇ ਚੇਅਰਮੈਨ ਕੁਲਦੀਪ ਚੰਦ, ਜਨਰਲ ਸਕੱਤਰ ਹਰਵਿੰਦਰ ਸਿੰਘ ਚੀਮਾ, 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਗਰੁੱਪ ਲੀਡਰ ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…