Share on Facebook Share on Twitter Share on Google+ Share on Pinterest Share on Linkedin ਪਿੰਡ ਤੰਗੋਰੀ ਨੇੜੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਲਾਂਡਰਾਂ-ਬਨੂੜ ਮੁੱਖ ਸੜਕ ’ਤੇ ਬੁੱਧਵਾਰ ਤੜਕੇ ਸਵੇਰੇ ਪਿੰਡ ਤੰਗੋਰੀ ਦੇ ਨੇੜੇ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ (23) ਵਾਸੀ ਪਿੰਡ ਹਸਨਪੁਰ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਸੋਹਾਣਾ ਥਾਣੇ ਦੇ ਪੁਲੀਸ ਕਰਮਚਾਰੀ ਤੁਰੰਤ ਮੌਕਾ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਗਿਆ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਕਰੀਬ 4 ਵਜੇ ਵਾਪਰਿਆ ਹੈ। ਟਾਟਾ 407 ਅਤੇ ਕੈਂਟਰ ਇੱਕ ਦੂਜੇ ਦੇ ਅੱਗੇ ਪਿੱਛੇ ਚਲ ਰਹੇ ਸੀ। ਜਿਵੇਂ ਹੀ ਉਹ ਪਿੰਡ ਤੰਗੋਰੀ ਕੋਲ ਪੁੰਜੇ ਤਾਂ ਇਸ ਦੌਰਾਨ ਕੈਂਟਰ ਅਤੇ ਟਾਟਾ-407 ਦੀ ਟੱਕਰ ਹੋ ਗਈ। ਤੇਜ਼ ਰਫ਼ਤਾਰ ਕੈਂਟਰ ਨੇ ਪਿੱਛੇ ਤੋਂ ਟਾਟਾ 407 ਨੂੰ ਟੱਕਰ ਮਾਰ ਕੇ ਉੱਤੇ ਚੜ੍ਹ ਗਿਆ। ਜਿਸ ਕਾਰਨ ਟਾਟਾ 407 ਦੇ ਚਾਲਕ ਨੌਜਵਾਨ ਅਮਨਦੀਪ ਸਿੰਘ ਹਸਨਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਸੜਕ ਸੁੰਨੀ ਹੋਣ ਕਾਰਨ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਬਾਅਦ ਵਿੱਚ ਲੋਕਾਂ ਨੇ ਬੜੀ ਮੁਸ਼ਕਲ ਨਾਲ ਅਮਨਦੀਪ ਨੂੰ ਬਾਹਰ ਕੱਢਿਆ ਗਿਆ ਅਤੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ। ਇਸ ਸੜਕ ’ਤੇ ਹੁਣ ਤੱਕ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ