nabaz-e-punjab.com

ਡੀਸੀ ਵੱਲੋਂ ਪਟਾਕਿਆਂ ਸਬੰਧੀ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਲਈ ਦਿਸ਼ਾ ਨਿਰਦੇਸ਼ ਜਾਰੀ

ਦੁਕਾਨਦਾਰਾਂ ਨੂੰ ਪਟਾਕੇ ਵੇਚਣ ਦੇ ਆਰਜ਼ੀ ਲਾਇਸੈਂਸ ਲਾਟਰੀ ਸਿਸਟਮ ਰਾਹੀਂ ਦਿੱਤੇ ਜਾਣਗੇ: ਡੀਸੀ

ਪਟਾਕੇ ਵੇਚਣ ਦੇ ਚਾਹਵਾਨ ਲੋਕ ਡੀ.ਸੀ ਦਫ਼ਤਰ ਵਿੱਚ 16 ਅਕਤੂਬਰ ਨੂੰ ਦੁਪਹਿਰ 2 ਵਜੇ ਤੱਕ ਦੇ ਸਕਦੇ ਹਨ ਅਰਜ਼ੀਆਂ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਇਸ ਸਾਲ ਪਿਛਲੇ ਸਾਲ ਦੀ ਤੁਲਨਾ ਵਿੱਚ 20 ਪ੍ਰਤੀਸ਼ਤ ਲੋਕਾਂ ਨੂੰ ਹੀ ਪਟਾਕੇ ਵੇਚਣ ਦੇ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਮਾਣਯੋਗ ਹਾਈ ਕੋਰਟ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ 19 ਅਕਤੂਬਰ 2017 ਨੂੰ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦੀ ਆਗਿਆ ਸ਼ਾਮ 6:30 ਤੋਂ ਰਾਤ 9:30 ਵਜੇ ਤੱਕ ਹੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਣਯੋਗ ਹਾਈ ਕਰੋਟ ਦੇ ਹੁਕਮਾਂ ਦੀ ਜਿਲੇ ਵਿੱਚ ਇੰਨ ਬਿੰਨ ਪਾਲਣਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਆਪਣੀਆਂ ਅਰਜ਼ੀਆਂ 16 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੱਕ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 370 ਦੂਜੀ ਮੰਜ਼ਿਲ ਵਿਖੇ ਦੇ ਸਕਦੇ ਹਨ। ਉਹਨਾਂ ਦੱਸਿਆ ਕਿ 16 ਅਕਤੂਬਰ ਨੂੰ ਹੀ ਸ਼ਾਮ 5 ਵਜੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਦਰਖਾਸਤ ਕਰਤਾਵਾਂ ਦੀ ਹਾਜ਼ਰੀ ਵਿਚ ਲਾਟਰੀ ਸਿਸਟਮ ਰਾਹੀਂ ਡਰਾਅ ਕੱਢਿਆ ਜਾਵੇਗਾ ਅਤੇ ਜਿਸ ਵਿਅਕਤੀ ਦਾ ਡਰਾਅ ਨਿਕਲੇਗਾ ਉਸ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜ਼ੀ ਲਾਇਸੈਂਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਸ਼ਚਿਤ ਸਮੇਂ ਤੋਂ ਬਾਅਦ ਆਈਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਵਿੱਚ ਕੇਵਲ ਉਹ ਵਿਅਕਤੀ ਹੀ ਪਟਾਕੇ ਰੱਖਣ ਅਤੇ ਵੇਚਣ ਲਈ ਅਧਿਕਾਰਿਤ ਹੋਣਗੇ, ਜਿਨ੍ਹਾਂ ਕੋਲ ਆਰਜ਼ੀ ਲਾਇਸੈਂਸ ਹੋਵੇਗਾ।
ਉਹਨਾਂ ਇਹ ਵੀ ਦੱਸਿਆ ਕਿ ਲਾਇਸੈਂਸ ਹੋਲਡਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਸਥਾਨਾਂ ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਅਤੇ ਸਬ ਡਵੀਜ਼ਨਲ ਮੈਜਿਸਟਰੇਟਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…