ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਰੀਨ ਦਿਵਾਲੀ ਮਨਾਉਣ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਸਥਾਨਕ ਫੇਜ਼ 3ਬੀ2 ਦੀ ਮਾਰਕੀਟ ਵਿਖੇ ਸਰਕਾਰੀ ਸਕੂਲ ਫੇਜ਼ 3ਬੀ1 ਦੇ ਬੱਚਿਆਂ ਵੱਲੋਂ ਇੰਡੀਅਨ ਕੌਂਸਲ ਸ਼ੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਦੀ ਅਗਵਾਈ ਵਿੱਚ ਰੈਲੀ ਕੱਢੀ ਗਈ। ਇਸ ਮੌਕੇ ਸਕੂਲੀ ਬੱਚਿਆਂ ਨੇ ਲੋਕਾਂ ਨੂੰ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦਿਤਾ। ਇਸ ਮੌਕੇ ਗਲਬਾਤ ਕਰਦਿਆਂ ਆਰਗੇਨਾਈਜੇਸ਼ਨ ਦੀ ਸੈਕਟਰੀ ਸੁਰਜੀਤ ਕੌਰ ਨੇ ਦੱਸਿਆ ਕਿ ਦਿਵਾਲੀ ਦੇ ਮੌਕੇ ਹਰ ਸਾਲ ਹੀ ਲੋਕ ਵੱਡੀ ਗਿਣਤੀ ਵਿੱਚ ਪਟਾਕੇ ਚਲਾਉਂਦੇ ਹਨ ਜੋ ਕਿ ਗਲਤ ਰੁਝਾਨ ਹੈ।
ਉਹਨਾਂ ਕਿਹਾ ਕਿ ਪਟਾਕਿਆਂ ਕਾਰਨ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ ਅਤੇ ਪੈਸੇ ਦਾ ਵੀ ਨੁਕਸਾਨ ਹੁੰਦਾ ਹੈ। ਇਸ ਲਈ ਗਰੀਬਾਂ ਦੇ ਬੱਚਿਆਂ ਨੂੰ ਤੋਹਫੇ ਦੇ ਕੇ ਦਿਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਵੀ ਪਟਾਕੇ ਨਾ ਚਲਾ ਕੇ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਇਹ ਬੱਚੇ ਹੋਰਨਾਂ ਲੋਕਾਂ ਨੂੰ ਵੀ ਪਟਾਕੇ ਨਾ ਚਲਾਉਣ ਅਤੇ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦੇ ਰਹੇ ਹਨ। ਇਸ ਮੌਕੇ ਤੇਜਿੰਦਰ ਸਿੰਘ ਸਾਬਕਾ ਡੀਐਫਓ, ਸੁਰਿੰਦਰ ਸਿੰਘ, ਪ੍ਰਭਜੋਤ ਕੌਰ, ਪ੍ਰਵੀਨ ਕਮਲ ਅਤੇ ਸਕੂਲ ਦੇ ਅਧਿਆਪਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Festivals

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…