nabaz-e-punjab.com

ਜਲ ਸਪਲਾਈ ਵਿਭਾਗ ਦੇ ਪੰਪ ਅਪਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਹੱਲ ਕੀਤਾ ਜਾਵੇਗਾ: ਬਾਜਵਾ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਅਕਤੂਬਰ:
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਵਿੱਚ ਕੰਮ ਕਰਦੇ ਪੰਪ ਓਪਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।ਅੱਜ ਇੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਦੇ ਦਫਤਰ ਵਿਖੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਪਹੁੰਚੇ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫਦ ਦੀ ਮੌਜੂਦਗੀ ਵਿਚ ਵਿਭਾਗ ਦੇ ੳੱੁਚ ਅਧਿਕਾਰੀਆਂ ਨੂੰ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਜਾਇਜ਼ ਮੰਗਾ ਦਾ ਸਕਰਾਤਮਕ ਹੱਲ ਕੱਢਿਆ ਜਾਵੇ।
ਇਸ ਮੌਕੇ ਸ੍ਰੀ ਬਾਜਵਾ ਨੇ ਯੂਨੀਅਨ ਦੇ ਵਫਦ ਨੂੰ ਕਿਹਾ ਕਿ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਮੋਟਰ ਖਰਾਬ ਹੋ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾ ਕੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਮੋਟਰਾਂ ਰਿਪੇਅਰ ਕਰਵਾਉਣ ਸਮੇਂ ਕੁਆਲਟੀ ਸਮਾਨ ਦੀ ਵਰਤੋ ਕੀਤੀ ਜਾਵੇ। ਇਸ ਮੌਕੇ ਮੌਜੂਦ ਵਿਭਾਗ ਦੀ ਸਕੱਤਰ ਜਸਪ੍ਰੀਤ ਕੌਰ ਤਲਵਾੜ ਨੇ ਵਿਭਾਗ ਵਲੋਂ ਪਿੰਡਾਂ ਵਿਚ 10 ਘੰਟੇ ਨਿਰਵਿਘਨ ਜਲ-ਸਪਲਾਈ ਸਕੀਮ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਸਕੀਮ ਦੇ ਨਾਲ ਹੁਣ ਤੱਕ 1497 ਪਿੰਡਾ ਨੂੰ ਜੋੜਿਆ ਜਾ ਚੱੁਕਾ ਹੈ ਅਤੇ ਇਸ ਸਾਲ ਦੇ ਅੰਤ ਤੱਕ 2500 ਪਿੰਡਾਂ ਨੂੰ 10 ਘੰਟੇ ਜਲ ਸਪਲਾਈ ਨਾਲ ਜੋੜਨ ਦਾ ਟੀਚਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੀ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ, ਵਿਭਾਗ ਦੇ ਮੁਖੀ ਅਸ਼ਵਨੀ ਕੁਮਾਰ, ਕੈਬਨਿਟ ਮੰਤਰੀ ਬਾਜਵਾ ਦੇ ਓਐਸਡੀ ਗੁਰਦਰਸ਼ਨ ਸਿੰਘ ਬਾਹੀਆ, ਚੀਫ਼ ਇੰਜਨੀਅਰ ਏ.ਕੇ ਕਲਸੀ, ਡਾਇਰੈਕਟਰ ਸੈਨੀਟੇਸ਼ਨ ਮੁਹੰਮਦ ਇਸ਼ਫਾਕ, ਚੀਫ ਇੰਜਨੀਅਰ ਐਸ. ਕੇ ਜੈਨ, ਚੀਫ ਇੰਜਨੀਅਰ ਸ੍ਰੀ ਗੁਰਪ੍ਰੀਤ ਸਿੰਘ, ਐਸ.ਈ ਸ੍ਰੀ ਹਰਸਤਿੰਦਰ ਪਾਲ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …