Share on Facebook Share on Twitter Share on Google+ Share on Pinterest Share on Linkedin ਡੀਸੀ ਸ੍ਰੀਮਤੀ ਸਪਰਾ ਵੱਲੋਂ ਵਿਦਿਆਰਥੀਆਂ ਨੂੰ ਪਟਾਕੇ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1 ਵਿੱਚ ‘ਗਰੀਨ ਦੀਵਾਲੀ ਇੰਨ ਮੁਹਾਲੀ’ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੀਨ ਦਿਵਾਲੀ ਇੰਨ ਮੁਹਾਲੀ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਗਾਜ਼ ਸ਼ਮਾਂ ਰੋਸ਼ਨ ਕਰਕੇ ਕੀਤਾ ਇਸ ਉਪਰੰਤ ਸਕੂਲੀ ਬੱਚਿਆਂ ਨੂੰ ਪਟਾਕੇ ਰਹਿਤ ਦਿਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਸਾਡਾ ਪਵਿੱਤਰ ਤਿਉਹਾਰ ਹੈ। ਇਸ ਤਿਊਹਾਰ ਮੌਕੇ ਰੋਸ਼ਨੀਆਂ ਦੇ ਚਿਰਾਗ ਦੀਵੇ ਅਤੇ ਮੋਮਬੱਤੀਆਂ ਹੀ ਜਗਾਈਆਂ ਜਾਣ। ਸ੍ਰੀਮਤੀ ਸਪਰਾ ਨੇ ਸਕੂਲੀ ਬੱਚਿਆਂ ਨੂੰ ‘ਗਰੀਨ ਦੀਵਾਲੀ ਇੰਨ ਮੁਹਾਲੀ’ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੰਦਿਆਂ ਇਸ ਤਿਉਹਾਰ ਨੂੰ ਦੀਪਾਵਲੀ ਤੌਰ ਤੇ ਵੀ ਜਾਣਿਆ ਜਾਂਦਾ ਹੈ ਪ੍ਰੰਤੂ ਇਸ ਦਿਨ ਪਟਾਖਿਆਂ ਦੀ ਵਰਤੋਂ ਕਰਕੇ ਜਿੱਥੇ ਸ਼ੋਰ ਪ੍ਰਦੂਸਣ ਫੈਲਾਇਆ ਜਾਂਦਾ ਹੈ ਉੱਥੇ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਕੀਤਾ ਜਾਂਦਾ ਹੈ। ਜਿਹੜਾ ਕਿ ਸਾਡੇ ਲਈ ਚਿੰਤਾਂ ਦਾ ਵਿਸ਼ਾ ਹੈ। ਸ੍ਰੀਮਤੀ ਸਪਰਾ ਨੇ ਸਮੂਹ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਕੇਵਲ ਆਪ ਹੀ ਗਰੀਨ ਦੀਵਾਲੀ ਨਾ ਮਨਾਉਣ ਸਗੋਂ ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਆਂਢ ਗੁਆਂਢ ਵਿਚ ਵੀ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦੇਣ। ਉਨ੍ਹਾਂ ਹੋਰ ਕਿਹਾ ਕਿ ਪਟਾਖਿਆਂ ਰਹਿਤ ਦੀਵਾਲੀ ਮਨਾ ਕੇ ਜੋ ਪੈਸੇ ਦੀ ਬੱਚਤ ਹੋਵੇਗੀ, ਉਸ ਨੂੰ ਗਰੀਬ ਘਰਾਂ ਦੇ ਬੱਚਿਆਂ ਨੂੰ ਕਿਤਾਬਾਂ ਆਦਿ ਲਈ ਦਿੱਤਾ ਜਾਵੇ। ਉਹ ਸਾਡੀ ਸਮਾਜ ਦੀ ਵੀ ਵੱਡੀ ਸੇਵਾ ਹੋਵੇਗੀ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂਂ ਮਲਵਈ ਗਿੱਧਾ ਅਤੇ ਵਾਤਾਵਰਣ ਦੀ ਸਵੱਛਤਾ ਲਈ ਸ਼ਾਨਦਾਰ ਸਕਿੱਟ ਦੀ ਪੇਸ਼ਕਾਰੀ ਕੀਤੀ। ਸ੍ਰੀਮਤੀ ਸਪਰਾ ਨੇ ਇਸ ਮੌਕੇ ਸਕੂਲੀ ਬੱਚਿਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਸਮਾਗਮ ਵਿੱਚ ਐਸ.ਡੀ.ਐਮ. ਡਾਕਟਰ ਆਰ.ਪੀ. ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕ ਅਰੋੜਾ, ਸਿਵਲ ਸਰਜਨ ਡਾ: ਰੀਟਾ ਭਾਰਦਵਾਜ਼, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਕੌਰੇ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨਿਰਮਲ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਡਾ. ਗਿੰਨੀ ਦੁੱਗਲ ਸਮੇਤ ਹੋਰ ਅਧਿਕਾਰੀ ਅਤੇ ਸਕੂਲ ਦਾ ਸਟਾਫ਼ ਵੀ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ