nabaz-e-punjab.com

ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਆਈ ਐਮ.ਏ. ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਦੇ ਮਾਮਲਿਆਂ ਦੀ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਦੇਣ ਦੇ ਹੁਕਮ

ਡੇਂਗੂ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਐਪ ‘ਡੇਂਗੂ ਫ੍ਰੀ ਪੰਜਾਬ’ ਨੂੰ ਮੁਕਤ ਗੂਗਲ ਪਲੇ ਸਟੋਰ ਤੋਂ ਕਰ ਸਕਦੈ ਡਾਊਨਲੋਡ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਅਕਤੂਬਰ:
ਸਿਹਤ ਵਿਭਾਗ ਪੰਜਾਬ ਨੇ ਅੱਜ ਡੇਂਗੂ ਅਤੇ ਚਿਕਨਗੁਨੀਆ ਦੇ ਵੱਧ ਰਹੇ ਪ੍ਰਭਾਵ ਅਤੇ ਇਸ ਦੇ ਵਾਇਰਸ ਨੂੰ ਪਹਿਲੇ ਪੜਾਅ ਵਿਚ ਹੀ ਰੋਕਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਅਨੁਸਾਰ ਸਰਕਾਰੀ ਅਤੇ ਨਿਜ਼ੀ ਤੌਰ ਤੇ ਪ੍ਰੈਕਟਿਸ ਕਰ ਰਹੇ ਡਾਕਟਰ, ਡੇਂਗੂ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਦੇਣਾ ਯਕੀਨੀ ਬਣਾਉਣਗੇ ਤਾਂ ਜੋ ਉਸਦੀ ਰੋਕਥਾਮ ਤੇ ਇਸਦੇ ਇਲਾਜ਼ ਲਈ ਪੁਖਤਾ ਕਦਮ ਚੁੱਕੇ ਜਾ ਸਕਣ। ਇਸ ਗੱਲ ਜਾਣਕਾਰੀ ਦਿੰਦਿਆਂ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਰਾਜੀਵ ਭੱਲਾ ਨੇ ਦੱਸਿਆ ਕਿ ਇਹ ਦਿਸ਼ਾ ਨਿਰਦੇਸ਼ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮੋਹਿੰਦਰਾ ਜੀ ਦੇ ਆਦੇਸ਼ਾ ਅਨੁਸਾਰ ਜਾਰੀ ਕੀਤੇ ਗਏ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਈ. ਐਮ.ਏ., ਪੰਜਾਬ ਅਤੇ ਸੂਬੇ ਦੇ ਸਾਰੇ ਨਿਜ਼ੀ ਹਸਪਤਾਲਾਂ ਲਈ ਡੇਂਗੂ ਅਤੇ ਚਿਕਨਗੁਨੀਆ ਦੀ ਹਰੇਕ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਭੇਜਣੀ ਲਾਜ਼ਮੀ ਹੈ। ਜਿਸ ਨਾਲ ਸੂਬੇ ਦੇ ਕਿਸੇ ਵੀ ਖੇਤਰ ਵਿਚ ਪੈਦਾ ਹੋਣ ਵਾਲੇ ਡੇਂਗੂ ਦੇ ਮਾਮਲਿਆਂ ਨੂੰ ਰੋਕਿਆ ਜਾ ਸਕੇ ਅਤੇ ਇਸ ਦੇ ਵਧ ਰਹੇ ਪ੍ਰਭਾਵ ਤੇ ਕਾਬੂ ਪਾਇਆ ਜਾ ਸਕੇ।
ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੀ ਟੈਸਟ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸ੍ਰੀ ਰਾਜੀਵ ਭੱਲਾ ਨੇ ਕਿਹਾ ਕਿ ਆਰ.ਡੀ.ਕੇ. (ਰੈਪਿਡ ਡਾਇਗਨੌਸਟਿਕ ਕਿਟਸ) ਦੁਆਰਾ ਕੀਤੇ ਡੇਂਗੂ ਦੇ ਕੀਤੇ ਟੈਸਟ ਸਹੀ ਨਹੀਂ ਐਲਾਨੇ ਜਾਣਗੇ ਕਿਉਂਕਿ ਇਹ ਇਕ ਸਿਫ਼ਾਰਸ਼ਯੋਗ ਟੈਸਟ ਨਹੀਂ ਹੈ। ਸਾਰੇ ਨਮੂਨੇ ਅਲਾਈਜ਼ਾ ਟੈਸਟ ਲਈ ਜ਼ਿਲ੍ਹਾ ਹਸਪਤਾਲਾਂ ਵਿਚ ਭੇਜੇ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲ www.punjabnvbdcp.in ’ਤੇ ਲਾਗ ਇਨ ਕਰ ਸਕਦੇ ਹਨ ਅਤੇ ਆਪਣੇ ਡੇਂਗੂ ਦੇ ਕੇਸਾਂ ਦੀ ਜਾਣਕਾਰੀ ਆਨ ਲਾਈਨ ਭੇਜ ਸਕਦੇ ਹਨ ਅਤੇ ਮਰੀਜ਼ਾਂ ਦਾ ਇਲਾਜ਼ www.punjabnvbdcp.in ’ਤੇ ਦਿੱਤੀਆਂ ਸਰਕਾਰੀ ਹਦਾਇਤਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ। ਇਹਨਾਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਮਰੀਜ਼ ਨੂੰ ਖ਼ੂਨ ਨਹੀਂ ਆ ਰਿਹਾ ਹੈ ਜਾਂ ਪਲੇਟਲੈਟਸ 20 ਹਜ਼ਾਰ ਤੋਂ ਘੱਟ ਨਹੀਂ ਹਨ ਤਾਂ ਉਸ ਨੂੰ ਪਲੇਟਲੈਟਸ ਚੜ੍ਹਾਉਣ ਦੀ ਜ਼ਰੂਰਤ ਨਹੀਂ ਹੈ ਪਰ ਇਹ ਪੜਤਾਲ ਜ਼ਰੂਰ ਕੀਤੀ ਜਾਵੇਗੀ ਕਿ ਉਸ ਦੇ ਸ਼ਰੀਰ ਤੇ ਕੋਈ ਲਾਲ ਨਿਸ਼ਾਨ ਤਾਂ ਨਹੀ ਅਤੇ ਉਹ ਵਧ ਤਾਂ ਨਹੀ ਰਹੇ। ਉਨ੍ਹਾਂ ਕਿਹਾ ਕਿ ਡੇਂਗੂ ਇੱਕ ਸੂਚਿਤ ਬਿਮਾਰੀ ਹੈ ਅਤੇ ਡੇਂਗੂ ਅਤੇ ਚਿਕਨਗੁਨੀਆ ਨਾਲ ਸਬੰਧਤ ਹਰੇਕ ਰਿਪੋਰਟ ਨੂੰ ਤੁਰੰਤ ਸਿਹਤ ਵਿਭਾਗ ਨੂੰ ਦੇਣਾ ਹਰੇਕ ਹਸਪਤਾਲ ਅਤੇ ਲੈਬ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਐਪ ‘ਡੇਂਗੂ ਫ੍ਰੀ ਪੰਜਾਬ’ ਨੂੰ ਮੁਕਤ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In Government

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …