Share on Facebook Share on Twitter Share on Google+ Share on Pinterest Share on Linkedin ਭੂਮੀਹੀਣ, ਪੱਛੜੀਆਂ ਸ਼੍ਰੇਣੀਆਂ ਤੇ ਦਲਿਤ ਵਰਗ ਤੇ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ: ਸਿੱਧੂ ਵਿਧਾਇਕ ਸਿੱਧੂ ਨੇ ਪਿੰਡ ਕੁਰੜਾ ਵਿੱਚ 71 ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਦਸਤਾਵੇਜ਼ ਸੌਂਪੇ ਪੰਜਾਬ ਸਰਕਾਰ ਗ਼ਰੀਬ ਲੋੜਵੰਦ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਯਤਨਸੀਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹਰ ਕੀਮਤ ਤੇ ਪੂਰਾ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਨੇ ਨੇੜਲੇ ਪਿੰਡ ਕੁਰੜਾ ਵਿਖੇ ਭੂਮੀਹੀਣ, ਪੱਛੜੀਆਂ ਸੇ੍ਰਣੀਆਂ, ਅਨੂਸੂਚਿਤ ਜਾਤੀਆਂ ਅਤੇ ਬੇਘਰੇ 71 ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਕਾਗਜਾਤ ਸੌਂਪਣ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਬੇਘਰੇ, ਬੇ-ਜਮੀਨੇ, ਭੂਮੀਹੀਣ ਪੱਛੜੀਆਂ ਸੇ੍ਰਣੀਆਂ ਅਤੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਘਰ ਬਣਾਉਣ ਲਈ ਪੰਜ ਪੰਜ ਮਰਲੇ ਦੇ ਪਲਾਟ ਮੁਫਤ ਦਿੱਤੇ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਵਿਧਾਨਸਭਾ ਹਲਕੇ ਦੇ ਲੋਕਾ ਦੀ ਭਲਾਈ ਲਈ ਉਹ ਪੂਰੀ ਤਰ੍ਹਾਂ ਵਚਨਵੱਧ ਹਨ ਤੇ ਚੋਣਾਂ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ। ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਕੁਰੜੀ ਵਿਖੇ 270 ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਵੰਡੇ ਗਏ ਸਨ। ਸ੍ਰੀ ਸਿੱਧੂ ਨੇ ਹੋਰ ਕਿਹਾ ਕਿ ਉਹ ਜਿੱਥੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਤਤਪਰ ਹਨ ਉੱਥੇ ਹਲਕੇ ਦੇ ਵਿਕਾਸ ਕਾਰਜਾਂ ਲਈ ਵੀ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦੇਣਗੇ। ਸਾਬਕਾ ਸਰਪੰਚ ਦਵਿੰਦਰ ਸਿੰਘ ਕੁਰੜਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਮੰਡੀਆਂ ’ਚੋਂ ਝੋਨੇ ਦੀ ਤਸੱਲੀ ਬਖਸ਼ ਖਰੀਦ ਕਰਕੇ ਅਤੇ ਝੋਨੇ ਦੀ ਅਦਾਇਗੀ 24 ਘੰਟੇ ਦੇ ਅੰਦਰ ਅੰਦਰ ਕਰਕੇ ਮੌਜੂਦਾ ਸਰਕਾਰ ਨੇ ਕਿਸ਼ਾਨ ਹਿਤੈਸ਼ੀ ਸਰਕਾਰ ਦਾ ਸਬੂਤ ਦੇ ਰਹੀ ਹੈ ਅਤੇ ਵਿਧਾਨ ਸਭਾ ਹਲਕੇ ਐਸ.ਏ.ਐਸ. ਨਗਰ ਵਿਚ ਪੈਂਦੀਆਂ ਮੰਡੀਆਂ ਵਿਚ ਕਿਸ਼ਾਨਾਂ ਨੂੰ ਝੋਨਾ ਵੇਚਣ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆ ਰਹੀ ਜਿਸ ਕਰਕੇ ਕਿਸਾਨ ਵੀ ਖੁਸ਼ ਹਨ। ਇਸ ਮੌਕੇ ਠੇਕੇਦਾਰ ਮੋਹਨ ਸਿੰਘ ਬਠਲਾਣਾ, ਪ੍ਰਧਾਨ ਬਲਾਕ ਕਾਂਗਰਸ ਦਿਹਾਤੀ ਗੁਰਚਰਨ ਸਿੰਘ ਭਮਰਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਪਾਲੀ ਸੇਖਣਮਾਜਰਾ, ਕੁਰੜਾ ਦੀ ਸਰਪੰਚ ਗੁਰਨਾਮ ਕੌਰ, ਸਾਬਕਾ ਸਰਪੰਚ ਛੱਜਾ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਰਾਮ ਸਿੰਘ, ਲਾਭ ਸਿੰਘ, ਗੁਲਜਾਰ ਸਿੰਘ, ਸਿੰਗਾਰਾਂ ਸਿੰਘ ਪਰਮਜੀਤ ਸਿੰਘ, ਰੁਲਦਾ ਸਿੰਘ, ਜਸਵੰਤ ਸਿੰਘ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ