Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਮੁਲਾਜ਼ਮਾਂ ਤੇ ਗ਼ੈਰ ਸਰਕਾਰੀ ਮੈਂਬਰਾਂ ਦੀ ਮੀਟਿੰਗ ਹੋਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ: ਇੱਥੋਂ ਦੇ ਫੇਜ਼ 8 ਸਥਿਤ ਪੁਲੀਸ ਕੰਪਲੈਕਸ ਵਿੱਚ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਮੁਹਾਲੀ ਪੁਲੀਸ ਸਾਂਝ ਕੇਂਦਰ ਦੇ ਮੁਲਾਜ਼ਮਾਂ ਅਤੇ ਸਾਂਝ ਕੇਂਦਰ ਕਮੇਟੀ ਦੇ ਗ਼ੈਰ ਸਰਕਾਰੀ ਮੈਂਬਰਾਂ ਦੀ ਇੱਕ ਮੀਟਿੰਗ ਹੋਈ। ਜਿਸ ਵਿੱਚ ਸਾਂਝ ਕੇਂਦਰ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ, ਸਮਾਜ ਵਿੱਚ ਹੋ ਰਹੀਆਂ ਸਮਾਜਿਕ ਬੁਰਾਈਆਂ, ਨਸ਼ਿਆਂ ਨੂੰ ਖਤਮ ਕਰਨ, ਟਰੈਫ਼ਿਕ ਨਿਯਮਾਂ ਅਤੇ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਲੰਮੇ ਸਮੇਂ ਤੱਕ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਕੁਲਦੀਪ ਸਿੰਘ, ਤੇਜਿੰਦਰ ਸਿੰਘ, ਮਾਨ ਸਿੰਘ, ਬਲਬੀਰ ਸਿੰਘ, ਨੀਲਮ ਰਾਣੀ, ਬਲੌਂਗੀ ਦੀ ਸਰਪੰਚ ਭਿੰਦਰਜੀਤ ਕੌਰ, ਸਰਬਜੀਤ ਕੌਰ, ਚਰਨਜੀਤ ਕੌਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ