ਅਕਾਲੀਆਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਮੰੂਹ ਤੋੜਵਾਂ ਜਵਾਬ ਦਿਆਂਗੇ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਕਾਂਗਰਸੀਆਂ ਵੱਲੋਂ ਅਕਾਲੀ ਵਰਕਰਾਂ ਨਾਲ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਸਮਾਂ ਆਉਣ ’ਤੇ ਮੰੂਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਇਹ ਵਿਚਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵਿਚਾਰ ਅੱਜ ਇੱਥੇ ਫੇਜ਼ 8 ਸਥਿਤ ਗੁਰਦੁਆਰਾ ਅੰਬ ਸਾਹਿਬ ਵਿੱਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਪ੍ਰੋ. ਚੰਦੂਮਾਜਰਾ ਨੇ ਉਨ੍ਹਾਂ ਕਿਹਾ ਕਿ ਕਾਂਗਰਸੀਆਂ ਵੱਲੋਂ ਬਦਲੇ ਦੀ ਭਾਵਨਾ ਨਾਲ ਅਕਾਲੀ ਵਰਕਰਾਂ ਵਿਰੁੱਧ ਜੋ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਪਾਰਟੀ ਨੂੰ ਜ਼ਮੀਨੀ ਪੱਧਰ ਉੱਪਰ ਮਜ਼ਬੂਤ ਕੀਤਾ ਜਾਵੇਗਾ ਅਤੇ ਵਾਰਡ/ਪਿੰਡ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣਗੀਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਲੋਕਾਂ ਵਿੱਚ ਇਸ ਦੇ ਵਿਰੁੱਧ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਪਹਿਲਾਂ ਹੀ ਅਨੇਕਾਂ ਹੀ ਟੈਕਸ ਅਦਾ ਕਰਦੇ ਆ ਰਹੇ ਹਨ ਅਤੇ ਹੁਣ ਕੈਪਟਨ ਸਰਕਾਰ ਨੇ ਬਿਜਲੀ ਦਰਾਂ ਵਿੱਚ ਭਾਰੀ ਵਾਧਾ ਕਰਕੇ ਲੋਕਾਂ ’ਤੇ ਬੇਲੋੜਾ ਵਾਧੂ ਬੋਝ ਪਾ ਕੇ ਗ਼ਰੀਬਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਇਸ ਮੌਕੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਰੇਸ਼ਮ ਸਿੰਘ ਚੇਅਰਮੈਨ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਗੁਰਮੀਤ ਸਿੰਘ ਬਲਾਕ ਸੰਮਤੀ ਮੈਂਬਰ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਪਰਮਜੀਤ ਸਿੰਘ ਕਾਹਲੋਂ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿਘ ਪ੍ਰਿੰਸ, ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਬੀ.ਸੀ. ਸੈਲ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਯੂਥ ਆਗੂ ਅਮਨਦੀਪ ਸਿੰਘ ਅਬਿਆਣਾ, ਪਰਵਿੰਦਰ ਸਿੰਘ ਸੋਹਾਣਾ, ਫੂਲਰਾਜ ਸਿੰਘ, ਆਰ.ਪੀ. ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪਰਮਿੰਦਰ ਸਿੰਘ ਤਸਿੰਬਲੀ, ਰਜਿੰਦਰ ਕੌਰ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਸਿੰਘ ਰੂਬੀ, ਰਮਨਪ੍ਰੀਤ ਕੌਰ ਕੁੰਭੜਾ, ਜਸਵੀਰ ਕੌਰ, ਰਜਨੀ ਗੋਇਲ (ਸਾਰੇ ਕੌਂਸਲਰ), ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜਾ, ਕਰਮ ਸਿੰਘ ਬਬਰਾ, ਤੇਜਿੰਦਰ ਸਿੰਘ ਉਬਰਾਏ, ਨਰਿੰਦਰ ਸਿੰਘ ਲਾਂਬਾ, ਪ੍ਰਦੀਪ ਸਿੰਘ ਭਾਰਜ, ਸੁਖਵਿੰਦਰ ਸਿੰਘ ਖੋਖਰ, ਕਸ਼ਮੀਰ ਕੌਰ, ਸੁਰਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…