ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆਂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 31 ਅਕਤੂਬਰ:
‘ਸਕੂਲਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਹਰ ਖੇਤਰ ਵਿਚ ਵੱਡੀਆਂ ਮੱਲਾਂ ਮਾਰਨੀਆਂ ਚਾਹੀਦੀਆਂ ਹਨ ਤੇ ਉਹ ਖੇਡਾਂ ਵਿਚ ਉਤਸ਼ਾਹਤ ਨਾਲ ਸ਼ਾਮਲ ਹੋਣ। ਇਹ ਵਿਚਾਰ ਸਰਸਵਤੀ ਗਰੁੱਪ ਆਫ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਲਲਿਤ ਬਾਂਸਲ ਨੇ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦੇ ਸਾਲਾਨਾ ਤੇ ਇਨਾਮ ਵੰਡ ਸਮਾਰੋਹ ਮੌਕੇ ਸਮਾਂ ਰੋਸ਼ਨ ਕਰਨ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਟੇਜ਼ ਤੇ ਸਕੂਲ ਦੇ ਬੱਚਿਆਂ ਵਲੋਂ ਪ੍ਰੋਗਰਾਮ ਸਵੱਛ ਭਾਰਤ, ਬੇਟੀ ਬਚਾਓ ਬੇਟੀ ਪੜਾਓ ਸਮੇਤ ਹੋਰ ਥੀਮ ਤੇ ਪੇਸ਼ ਕੀਤਾ ਗਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਸ ਨਾਲ ਬੱਚਿਆਂ ਨੂੰ ਅੱਜ ਦੇ ਸਮਾਜ ਵਿਚ ਬਹੁਤ ਕੁਝ ਸਿੱਖਣ ਲਈ ਸੰਦੇਸ਼ ਦੇ ਰਿਹਾ ਹੈ।
ਸਕੂਲ ਦੇ ਚੇਅਰਮੈਨ ਐਡਵੋਕੇਟ ਨਟਰਾਜ਼ਨ ਕੌਸ਼ਲ ਨੇ ਕਿਹਾ ਕਿ ਇਹ ਸਕੂਲ ਹਰ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਿਹਾ ਹੈ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਪੜਾਈ ਲਈ ਵੀ ਅਹਿਮ ਰੋਲ ਅਦਾ ਕਰ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਗੁਪਤਾ ਨੇ ਵਿਦਿਆਰਥੀਆਂ ਦੇ ਮਾਪਿਆਂ, ਸ਼ਹਿਰ ਨਿਵਾਸੀਆਂ ਦਾ ਦਿੱਲੋਂ ਧੰਨਵਾਦ ਕੀਤਾ। ਸਕੂਲ ਵੱਲੋਂ ਵੱਖ ਵੱਖ ਖੇਤਰਾਂ ਸਮੇਤ ਸਿੱਖਿਆ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰ੍ਰਸੀਪਲ ਗੁਰਮੀਤ ਸਿੰਘ, ਜਵਾਹਰ ਲਾਲ ਸ਼ਰਮਾ, ਹੇਮੰਤ ਸ਼ਰਮਾ, ਮੇਜਰ ਜਗਮੋਹਨ ਕਾਬਲੀ, ਅਮਿਤ ਸ਼ਰਮਾ, ਕੌਂਸਲਰ ਕਮਲ ਕਿਸੋਰ ਸ਼ਰਮਾ, ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਵਿਦਿਆਰਥੀ, ਉਨ੍ਹਾਂ ਦੇ ਮਾਤਾ, ਪਿਤਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…