Share on Facebook Share on Twitter Share on Google+ Share on Pinterest Share on Linkedin ਅੰਮ੍ਰਿਤਸਰ ਵਿੱਚ ਹਿੰਦੂ ਸੰਘਰਸ਼ ਸੰਮਤੀ ਦੇ ਪ੍ਰਧਾਨ ਵਿਪਨ ਸ਼ਰਮਾ ਦੀ ਦਿਨ ਦਿਹਾੜੇ ਹੱਤਿਆ ਦੀ ਸਖ਼ਤ ਨਿਖੇਧੀ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 31 ਅਕਤੂਬਰ: ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਅੰਮ੍ਰਿਤਸਰ ਵਿੱਚ ਹਿੰਦੂ ਸੰਘਰਸ਼ ਸੰਮਤੀ ਦੇ ਪ੍ਰਧਾਨ ਵਿਪਨ ਸਰਮਾ ਦੀ ਦਿਨ ਦਿਹਾੜੇ ਹੱਤਿਆ ਕਰਨ ਦੀ ਸਖਤ ਸਬਦਾ ਵਿੱਚ ਨਿਖੇਧੀ ਕੀਤੀ ਜਾਂਦੀ ਹੈ, ਅੱਜ ਇੱਥੇ ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਵਿੱਚ ਰਾਸਟਰੀ ਸਵੈਮ ਸੇਵਕ ਸੰਘ ਦੇ ਪ੍ਰਮੁੱਖ ਸਿਖਿਅਤ ਰਵਿੰਦਰ ਗੋਸਾਂਈ ਦੀ ਹੱਤਿਆ ਅਤੇ ਹੁਣ ਅੰਮ੍ਰਿਤਸਰ ਵਿਖੇ ਹਿੰਦੂ ਸੰਘਰਸ਼ ਸੰਮਤੀ ਦੇ ਪ੍ਰਧਾਨ ਵਿਪਨ ਸਰਮਾ ਦੀ ਹੱਤਿਆ ਦਰਸਾਉਂਦੀ ਹੈ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਕਾਬੂ ਵਿੱਚ ਨਹੀਂ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦਰੂਸਤ ਰੱਖਣ ਵਿੱਚ ਪੰਜਾਬ ਸਰਕਾਰ ਨਾਕਾਮ ਸਿੱਧ ਹੋ ਰਹੀ ਹੈ ਕਿਉਂਕਿ ਪੰਜਾਬ ਵਿੱਚ ਦਿਨ-ਬ-ਦਿਨ ਅਮਨ ਕਾਨੂੰਨ ਦੀ ਹਾਲਤ ਵਿਗੜਦੀ ਜਾ ਰਹੀ ਹੈ, ਜੋ ਕਿ ਚਿੰਤਾ ਵਾਲੀ ਗੱਲ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਜੋ ਕਿ ਪਹਿਲਾ ਵੀ ਅੱਤਵਾਦ ਦਾ ਕਾਲਾ ਦੌਰ ਵੇਖ ਚੁੱਕਿਆ ਹੈ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ